ਭੋਪਾਲ, 21 ਦਸੰਬਰ, ਦੇਸ਼ ਕਲਿਕ ਬਿਊਰੋ :
ਦੇਵਾਸ ‘ਚ ਅੱਜ ਸ਼ਨੀਵਾਰ ਸਵੇਰੇ ਇਕ ਘਰ ਨੂੰ ਅੱਗ ਲੱਗ ਗਈ। ਦੂਜੀ ਮੰਜ਼ਿਲ ‘ਤੇ ਸੌਂ ਰਹੇ ਪਤੀ-ਪਤਨੀ ਅਤੇ ਦੋ ਬੱਚਿਆਂ ਦੀ ਦਮ ਘੁੱਟਣ ਨਾਲ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਹੇਠਾਂ ਡੇਅਰੀ ‘ਚ ਗੈਸ ਸਿਲੰਡਰ ਫਟਣ ਕਾਰਨ ਅੱਗ ਲੱਗ ਗਈ। ਪਹਿਲੀ ਮੰਜ਼ਿਲ ‘ਤੇ ਡੇਅਰੀ ਉਤਪਾਦ ਰੱਖੇ ਹੋਏ ਸਨ, ਜਿਸ ਕਾਰਨ ਅੱਗ ਕਾਬੂ ਤੋਂ ਬਾਹਰ ਹੋ ਗਈ।
ਇਹ ਘਟਨਾ ਨਯਾਪੁਰਾ ਇਲਾਕੇ ਦੀ ਹੈ। ਸਥਾਨਕ ਲੋਕਾਂ ਨੇ ਦੱਸਿਆ ਕਿ ਘਰ ‘ਚ ਰੱਖੇ ਗੈਸ ਸਿਲੰਡਰ ‘ਚ ਧਮਾਕਾ ਹੋਇਆ। ਫਾਇਰ ਬ੍ਰਿਗੇਡ ਦੀਆਂ ਤਿੰਨ ਗੱਡੀਆਂ ਨੇ ਅੱਗ ‘ਤੇ ਕਾਬੂ ਪਾਇਆ। ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਨੇ ਦੂਜੀ ਮੰਜ਼ਿਲ ‘ਤੇ ਸੁੱਤੇ ਹੋਏ ਪਰਿਵਾਰ ਨੂੰ ਬਚਾਉਣਾ ਸ਼ੁਰੂ ਕਰ ਦਿੱਤਾ ਪਰ ਉੱਪਰ ਜਾਣ ਵਾਲਾ ਰਸਤਾ ਤੰਗ ਹੋਣ ਕਾਰਨ ਟੀਮ ਬਚਾਅ ਕਾਰਜ ਨਹੀਂ ਕਰ ਸਕੀ।
ਗੈਸ ਸਿਲੰਡਰ ਫਟਣ ਕਾਰਨ ਘਰ ਨੂੰ ਲੱਗੀ ਅੱਗ, ਪਤੀ-ਪਤਨੀ ਤੇ ਦੋ ਬੱਚਿਆਂ ਦੀ ਮੌਤ