ਗੁਰਦਾਸਪੁਰ, 21 ਦਸੰਬਰ, ਦੇਸ਼ ਕਲਿਕ ਬਿਊਰੋ :
ਪੰਜਾਬ ‘ਚ ਥਾਣਿਆਂ ‘ਤੇ ਹਮਲੇ ਰੁਕਣ ਦਾ ਨਾਂ ਨਹੀਂ ਲੈ ਰਹੇ ਹਨ। ਰਾਤ ਸਮੇਂ ਪਿੰਡ ਵਡਾਲਾ ਬਾਂਗਰ ਦੇ ਥਾਣੇ ‘ਤੇ ਗ੍ਰੇਨੇਡ ਸੁੱਟਿਆ ਗਿਆ। ਗੁਰਦਾਸਪੁਰ ਦੇ ਕਲਾਨੌਰ ਇਲਾਕੇ ‘ਚ ਪਿਛਲੇ 48 ਘੰਟਿਆਂ ‘ਚ ਇਹ ਦੂਜਾ ਗ੍ਰਨੇਡ ਹਮਲਾ ਹੈ। ਪੰਜਾਬ ‘ਚ 28 ਦਿਨਾਂ ‘ਚ 8 ਵਾਰ ਗ੍ਰੇਨੇਡ ਸੁੱਟੇ ਜਾ ਚੁੱਕੇ ਹਨ।
ਜਾਣਕਾਰੀ ਅਨੁਸਾਰ ਪਿੰਡ ਵਡਾਲਾ ਬਾਂਗਰ ਰਾਤ ਸਮੇਂ ਧਮਾਕੇ ਨਾਲ ਹਿੱਲ ਗਿਆ। ਜਦੋਂ ਲੋਕ ਡਰਦੇ ਹੋਏ ਘਰਾਂ ਤੋਂ ਬਾਹਰ ਨਿਕਲੇ ਤਾਂ ਉਨ੍ਹਾਂ ਨੂੰ ਪਤਾ ਲੱਗਾ ਕਿ ਥਾਣੇ ‘ਤੇ ਗ੍ਰਨੇਡ ਸੁੱਟਿਆ ਗਿਆ ਹੈ। ਇਸ ਤੋਂ ਬਾਅਦ ਰਾਤ ਭਰ ਇੱਥੇ ਪੁਲੀਸ ਦੀਆਂ ਗੱਡੀਆਂ ਦੇ ਸਾਇਰਨ ਵੱਜਦੇ ਰਹੇ।
ਰਾਤ ਨੂੰ ਹੋਏ ਇਸ ਧਮਾਕੇ ਤੋਂ ਬਾਅਦ ਫਿਲਹਾਲ ਪੁਲਸ ਚੌਕੀ ‘ਚ ਫੋਰੈਂਸਿਕ ਜਾਂਚ ਚੱਲ ਰਹੀ ਹੈ ਅਤੇ ਸੀਨੀਅਰ ਅਧਿਕਾਰੀ ਲਗਾਤਾਰ ਸਥਿਤੀ ਦਾ ਜਾਇਜ਼ਾ ਲੈ ਰਹੇ ਹਨ।
ਪੰਜਾਬ ‘ਚ ਇੱਕ ਹੋਰ ਥਾਣੇ ‘ਤੇ ਸੁੱਟਿਆ ਗਰਨੇਡ