ਮੋਰਿੰਡਾ 22 ਦਸੰਬਰ ( ਭਟੋਆ )
ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਦੇ ਹੈਡ ਗ੍ਰੰਥੀ ਭਾਈ ਹਰਪਾਲ ਸਿੰਘ ਦੀ ਦੇਖਰੇਖ ਹੇਠ ਸ਼ੁਰੂ ਹੋਏ ਸਫਰ ਏ ਸ਼ਹਾਦਤ ਕਾਫਲਾ ਵੱਲੋ ਮਾਤਾ ਗੁਜਰੀ ਜੀ ਨੇ ਛੋਟੇ ਸਾਹਿਬਜ਼ਾਦਿਆਂ ਬਾਬਾ ਜੋਰਾਵਰ ਸਿੰਘ ਬਾਬਾ ਫਤਿਹ ਸਿੰਘ ਨਾਲ ਸ਼ਹੀਦੀ ਸਫ਼ਰ ਦੌਰਾਨ ਜਿਹੜੇ ਜਿਹੜੇ ਅਸਥਾਨਾਂ ਤੇ ਟਿਕਾਣਾ ਕੀਤਾ ਗਿਆ, ਉਹਨਾਂ ਪਵਿੱਤਰ ਅਸਥਾਨਾਂ ਤੇ ਸਫਰ ਏ ਸ਼ਹਾਦਤ ਗੁਰਮਿਤ ਸਮਾਗਮਾਂ ਦੀ ਸ਼ੁਰੂ ਕੀਤੀ ਲੜੀ ਤਹਿਤ 23 ਦਸੰਬਰ ਨੂੰ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਮੋਰਿੰਡਾ ਵਿਖੇ ਵਿਸ਼ਾਲ ਗੁਰਮਿਤ ਸਮਾਗਮ ਆਯੋਜਨ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਸੁਰਿੰਦਰ ਸਿੰਘ ਦਿੱਲੀ ਵਾਲਿਆਂ ਨੇ ਦੱਸਿਆ ਕਿ ਮਾਤਾ ਗੁਜਰੀ ਤੇ ਛੋਟੇ ਸਾਹਿਬਜ਼ਾਦਿਆਂ ਨੂੰ ਪਿੰਡ ਖੇੜੀ ਤੋਂ ਗ੍ਰਿਫਤਾਰ ਕਰਨ ਉਪਰੰਤ ਮਰਿੰਡਾ ਦੀ ਜਿਸ ਕੋਤਵਾਲੀ ਵਿੱਚ ਇੱਕ ਰਾਤ ਲਈ ਕੈਦ ਰੱਖਿਆ ਗਿਆ ਸੀ ਉਸ ਅਸਥਾਨ ਤੇ ਸੁਸ਼ੋਭਿਤ ਗੁਰਦੁਆਰਾ ਸ਼੍ਰੀ ਕੋਤਵਾਲੀ ਸਾਹਿਬ ਵਿਖੇ ਸਫਰ ਏ ਸ਼ਹਾਦਤ ਕਾਫਲਾ ਵੱਲੋ 23 ਦਸੰਬਰ ਨੂੰ ਸ਼ਾਮੀ 6 ਵਜੇ ਤੋਂ ਲੈ ਕੇ ਰਾਤੀ 11 ਵਜੇ ਤੱਕ ਵਿਸ਼ਾਲ ਗੁਰਮਤ ਸਮਾਗਮ ਕਰਵਾਇਆ ਜਾ ਰਿਹਾ ਹੈ ਜਿਸ ਵਿੱਚ ਪੰਥ ਦੇ ਮਹਾਨ ਕਥਾ ਅਤੇ ਕੀਰਤਨੀ ਜਥਿਆਂ ਵੱਲੋ ਸੰਗਤਾਂ ਨੂੰ ਕਥਾ ਕੀਰਤਨ ਰਾਂਹੀ ਇਨਾ ਮਹਾਨ ਸ਼ਹੀਦਾਂ ਦੇ ਜੀਵਨ ਅਤੇ ਇਨਾ ਵੱਲੋ ਛੋਟੀ ਉਮਰ ਵਿੱਚ ਕੀਤੀ ਲਾਸਾਨੀ ਸ਼ਹਾਦਤ ਦੇ ਪ੍ਰਸੰਗ ਪੇਸ਼ ਕਰਕੇ ਨਿਹਾਲ ਕੀਤਾ ਜਾਵੇਗਾ।
ਬਾਬਾ ਸੁਰਿੰਦਰ ਸਿੰਘ ਦਿੱਲੀ ਵਾਲਿਆਂ ਨੇ ਦੱਸਿਆ ਕਿ 24 ਦਸੰਬਰ ਨੂੰ ਸਵੇਰ 9 ਵਜੇ ਇਨਾਂ ਮਹਾਨ ਸ਼ਹੀਦਾਂ ਦੀ ਪਵਿੱਤਰ ਯਾਦ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਤੋ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਲਈ
ਸਫਰ ਏ ਸ਼ਹਾਦਤ ਕਾਫਲਾ ਪੈਦਲ ਨਗਰ ਕੀਰਤਨ ਰਵਾਨਾ ਹੋਵੇਗਾ। ਉਹਨਾਂ ਦੱਸਿਆ ਕਿ ਇਹ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਇਆ ਜਾਵੇਗਾ ਜਿਸ ਵਿੱਚ ਕਿਸੇ ਵੀ ਤਰ੍ਹਾਂ ਦੇ ਵਾਹਨ ਨੂੰ ਲਿਜਾਣ ਲਈ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਉਹਨਾਂ ਦੱਸਿਆ ਕਿ ਇਸ ਪੈਦਲ ਨਗਰ ਕੀਰਤਨ ਵਿੱਚ ਸ਼ਾਮਿਲ ਹੋਣ ਵਾਲੀਆਂ ਸੰਗਤਾਂ ਨੂੰ ਵਾਪਸ ਮਰਿੰਡਾ ਲਿਆਉਣ ਲਈ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਬੱਸਾਂ ਦਾ ਪ੍ਰਬੰਧ ਕੀਤਾ ਗਿਆ ਹੈ। ਉਨਾਂ ਸਮੂਹ ਇਲਾਕਾ ਨਿਵਾਸੀ ਸੰਗਤਾਂ ਨੂੰ ਸਫਰੇ ਸ਼ਹਾਦਤ ਗੁਰਮਤ ਸਮਾਗਮ ਅਤੇ ਪੈਤਲ ਨਗਰ ਕੀਰਤਨ ਵਿੱਚ ਸ਼ਾਮਿਲ ਹੋਣ ਦੀ ਅਪੀਲ ਕੀਤੀ ਹੈ।