ਚੰਡੀਗੜ੍ਹ: 22 ਦਸੰਬਰ, ਦੇਸ਼ ਕਲਿੱਕ ਬਿਓਰੋ
ਆਦਰਸ਼ ਸਕੂਲ ਟੀਚਿੰਗ ਨਾਨ ਟੀਚਿੰਗ ਮੁਲਾਜ਼ਮ ਯੂਨੀਅਨ ਪੰਜਾਬ ਵੱਲੋਂ ਆਪਣੀਆਂ ਮੰਗਾਂ ਦੇ ਹੱਕ ਵਿੱਚ ਅੱਜ ਸੰਗਰੂਰ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦਾ ਪੁਤਲਾ ਫੂਕ ਮੁਜ਼ਹਰਾ ਕੀਤਾ ਗਿਆ।
ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਪੰਜਾਬ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗਲੋਟੀ , ਸੁਖਦੀਪ ਕੌਰ ਸੁਰਾਂ ਸਹਾਇਕ ਸਕੱਤਰ, ਸਲੀਮ ਮੁਹੰਮਦ ਮੀਤ ਪ੍ਰਧਾਨ, ਮਨੂੰ ਬਾਲਾ ਅਤੇ ਸੂਬੇ ਦੇ ਆਗੂਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਆਦਰਸ਼ ਸਕੂਲਾਂ ਵਿੱਚ ਲਾਗੂ ਖੋਖਲੀਆਂ ਨੀਤੀਆਂ ਖਿਲਾਫ ਸੰਗਰੂਰ ਵਿਖੇ ਪੰਜਾਬ ਸਰਕਾਰ ਦਾ ਪਿੱਟ ਸਿਆਪਾ ਕੀਤਾ ਗਿਆ ਅਤੇ ਆਦਰਸ਼ ਸਕੂਲਾਂ ਦੇ ਮੌਜੂਦਾ ਚੇਅਰਮੈਨ ਮੁੱਖ ਮੰਤਰੀ ਪੰਜਾਬ ਅਤੇ ਸਿੱਖਿਆ ਮੰਤਰੀ ਦਾ ਪੁਤਲਾ ਫੂਕਿਆ ਗਿਆ। ਉਨ੍ਹਾ ਕਿਹਾ ਕਿ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਦੇਣ ਦੇ ਵੱਡੇ ਵੱਡੇ ਵਾਅਦੇ ਕਰਨ ਵਾਲਾ ਮੁੱਖ ਮੰਤਰੀ ਪੰਜਾਬ ਆਦਰਸ਼ ਸਕੂਲਾਂ ਦੇ ਮੁਲਾਜ਼ਮਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦੇ ਰਹੇ। ਉਨ੍ਹਾਂ ਕਿਹਾ ਕਿ ਕੀ ਇਹਨਾਂ ਸਕੂਲਾਂ ਵਿੱਚ ਪੜ੍ਹਦੇ ਹੋਏ ਬੱਚੇ ਕਿਸਾਨਾਂ ਮਜ਼ਦੂਰਾਂ ਦੇ ਨਹੀਂ ਹਨ ਅਤੇ ਕੀ ਇੱਥੇ ਪੜ੍ਹਾ ਰਹੇ ਅਧਿਆਪਕਾਂ ਨੂੰ ਆਪਣੇ ਹੱਕ ਲੈਣ ਦੀ ਇਜਾਜ਼ਤ ਨਹੀਂ ਅਤੇ ਕੀ ਇੱਥੇ ਪੜ੍ਹ ਰਹੇ ਬੱਚੇ ਪੰਜਾਬ ਦਾ ਭਵਿੱਖ ਨਹੀਂ ਹਨ। ਇਹਨਾਂ ਅਧਿਆਪਕਾਂ ਅਤੇ ਦਰਜਾ ਚਾਰ ਮੁਲਾਜ਼ਮਾਂ ਦੀਆਂ ਤਨਖਾਹਾਂ ਨਿਗੁਣੀਆਂ ਹਨ । ਯੂਨੀਅਨ ਨੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਵਿਸ਼ੇਸ਼ ਸਹਿਯੋਗ ਦੇਣ ਦਾ ਧੰਨਵਾਦ ਕੀਤਾ। ਸੰਗਰੂਰ ਪ੍ਰਸ਼ਾਸਨ ਵੱਲੋਂ ਮਿਤੀ 26 ਦਸੰਬਰ ਨੂੰ ਸਬ ਕਮੇਟੀ ਨਾਲ ਜਥੇਬੰਦੀ ਨੂੰ ਮੀਟਿੰਗ ਦਿੱਤੀ ਗਈ ਜਥੇਬੰਦੀ ਵੱਲੋਂ ਇਹ ਧਰਨਾ ਸਮਾਪਤ ਕੀਤਾ ਗਿਆ।
ਇਸ ਮੌਕੇ ਸੂਬਾ ਪ੍ਰਧਾਨ ਜਸਵੀਰ ਸਿੰਘ ਗਲੋਟੀ, ਸੂਬਾ ਜਨਰਲ ਸਕੱਤਰ ਸੁਖਦੀਪ ਕੌਰ ਸਰਾਂ, ਸੂਬਾ ਜਨਰਲ ਸਕੱਤਰ ਸਲੀਮ ਮੁਹੰਮਦ, ਮੀਨੂੰ ਬਾਲਾ, ਹਰਪ੍ਰੀਤ ਕੌਰ, ਅਮਰਜੋਤ ਜੋਸ਼ੀ, ਗਗਨ ਮਹਾਜਨ, ਓਮਾ ਮਾਧਵੀ, ਭੁਪਿੰਦਰ ਕੌਰ, ਸਰਬਜੀਤ ਕੌਰ, ਸੰਜੀਵ ਕੁਮਾਰ, ਸੁਖਚੈਨ ਸਿੰਘ, ਮਨਮੋਹਣ ਸਿੰਘ, ਅਮਨਦੀਪ ਖਾਨ, ਦੀਪਕ ਕੁਮਾਰ, ਗੁਰਚਰਨ ਸਿੰਘ, ਜਗਤਾਰ ਸਿੰਘ, ਹਰਸਿਮਰਨ ਸਿੰਘ, ਗੁਰਿੰਦਰ ਸਿੰਘ, ਅਮਨ ਸ਼ਾਸਤਰੀ, ਨਵਜੋਤ ਸਿੰਘ। ਅਮਰੀਕ ਸਿੰਘ ਹਾਜ਼ਰ ਸਨ l