ਨਵੀਂ ਦਿੱਲੀ: 22 ਦਸੰਬਰ, ਦੇਸ਼ ਕਲਿੱਕ ਬਿਓਰੋ
ਆਮ ਆਦਮੀ ਪਾਰਟੀ ਵੱਲੋਂ ਦਿੱਲੀ ਦੀਆਂ ਮਹਿਲਾਵਾਂ ਲਈ ਦੋ ਯੋਜਨਾਵਾ ਸ਼ੁਰੂ ਕੀਤੀਆਂ ਹਨ । ਪਹਿਲੀ ਹੈ ਮਹਿਲਾ ਸਨਮਾਨ ਯੋਜਨਾ ਅਤੇ ਦੂਜੀ ਹੈ ਸੰਜੀਵਨੀ ਯੋਜਨਾ। ਆਪ ਦੇ ਸੁਪਰੀ੍ਮੋ ਅਰਵਿੰਦ ਕੇਜਰੀਵਾਲ ਵੱਲੋਂ ਅੱਜ ਇਹ ਦੋਵੇਂ ਯੋਜਨਾਵਾਂ ਨੂੰ ਰਸਮੀ ਤੌਰ ਤੇ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ ।ਉਨ੍ਹਾਂ ਕਿਹਾ ਕਿ ਕੱਲ੍ਹ ਤੋਂ ਆਮ ਆਦਮੀ ਪਾਰਟੀ ਦੇ ਵਰਕਰਾਂ ਦੀਆਂ ਟੀਮਾਂ ਘਰ ਘਰ ਜਾ ਕੇ ਦੋਵਾਂ ਦੀ ਰਜਿਸਟ੍ਰੇਸ਼ਨ ਕਰਨਗੀਆਂ। ਉਨ੍ਹਾਂ ਇਹ ਵੀ ਕਿਹਾ ਕਿ ਰਜਿਸਟ੍ਰੇਸ਼ਨ ਕਰਵਾਊਣ ਲਈ ਦਿੱਲੀ ਦਾ ਵੋਟਰ ਕਾਰਡ ਹੋਣਾ ਬਹੁਤ ਜਰੂਰੀ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਮਹਿਲਾਵਾਂ ਕੋਲ ਵੋਟਰ ਕਾਰਡ ਨਹੀਂ ਹੈ ਉਹ ਜਲਦੀ ਤੋਂ ਜਲਦੀ ਆਪਣੀ ਵੋਟ ਬਣਵਾ ਲੈਣ।
Published on: ਦਸੰਬਰ 22, 2024 2:48 ਬਾਃ ਦੁਃ