ਮਿਨਾਜ ( ਬ੍ਰਾਜ਼ੀਲ): 22 ਦਸੰਬਰ, ਦੇਸ਼ ਕਲਿੱਕ ਬਿਓਰੋ
ਬ੍ਰਾਜ਼ੀਲ ਦੇ ਮਿਨਾਸ ਗੇਰਾਇਸ ਰਾਜ ਵਿੱਚ ਇੱਕ ਯਾਤਰੀ ਬੱਸ ਅਤੇ ਇੱਕ ਟਰੱਕ ਵਿਚਕਾਰ ਹੋਏ ਹਾਦਸੇ ਵਿੱਚ 38 ਲੋਕਾਂ ਦੀ ਮੌਤ ਹੋ ਗਈ। ਦੁਰਘਟਨਾ ਵਿੱਚ ਜ਼ਖਮੀ ਹੋਏ 13 ਲੋਕਾਂ ਨੂੰ ਨੇੜੇ ਹਸਪਤਾਲਾਂ ਵਿੱਚ ਲਿਜਾਇਆ ਗਿਆ। ਇਹ ਬੱਸ ਸਾਓ ਪਾਓਲੋ ਤੋਂ ਰਵਾਨਾ ਹੋਈ ਸੀ ਅਤੇ ਇਸ ਵਿੱਚ 45 ਯਾਤਰੀ ਸਵਾਰ ਸਨ। ਦੱਸਿਆ ਜਾ ਰਿਹਾ ਹੈ ਕਿ ਇਹ ਦੁਰਘਟਨਾ ਬੱਸ ਦਾ ਟਾਇਰ ਫੱਟਣ ਕਾਰਨ ਵਾਪਰੀ, ਜਿਸ ਕਾਰਨ ਡਰਾਈਵਰ ਆਪਣਾ ਕੰਟਰੋਲ ਗੁਆ ਬੈਠਾ ਅਤੇ ਬੱਸ ਟਰੱਕ ਨਾਲ ਟਕਰਾ ਗਈ ਜਿਸ ਵਿੱਚ 38 ਯਾਤਰੀਆਂ ਦੀ ਜਾਨ ਚਲੀ ਗਈ। ਇਸ ਤੋਂ ਬਾਅਦ ਇੱਕ ਕਾਰ ਵੀ ਬੱਸ ਨਾਲ ਟਕਰਾ ਗਈ ਪਰ ਕਾਰ ਵਿੱਚ ਸਵਾਰ ਤਿੰਨੋਂ ਵਾਲ-ਵਾਲ ਬਚ ਗਏ।
Published on: ਦਸੰਬਰ 22, 2024 11:57 ਪੂਃ ਦੁਃ