ਪੰਜਾਬ ‘ਚ ਪੁਲਿਸ ਚੌਕੀ ‘ਤੇ ਗ੍ਰਨੇਡ ਹਮਲਾ ਕਰਨ ਵਾਲੇ ਤਿੰਨ ਖਾਲਿਸਤਾਨੀਆਂ ਦੀ ਮੁਕਾਬਲੇ ਦੌਰਾਨ ਮੌਤ

ਪੰਜਾਬ

ਚੰਡੀਗੜ੍ਹ, 23 ਦਸੰਬਰ, ਦੇਸ਼ ਕਲਿਕ ਬਿਊਰੋ :
STF ਅਤੇ ਪੰਜਾਬ ਪੁਲਿਸ ਨੇ ਉੱਤਰ ਪ੍ਰਦੇਸ਼ ਦੇ ਪੀਲੀਭੀਤ ਵਿੱਚ ਇੱਕ ਮੁਕਾਬਲੇ ਦੌਰਾਨ 3 ਖਾਲਿਸਤਾਨੀਆਂ ਨੂੰ ਮਾਰ ਦਿੱਤਾ। ਇਹ ਸਾਰੇ ਖਾਲਿਸਤਾਨੀ ਕਮਾਂਡੋ ਫੋਰਸ ਨਾਲ ਸਬੰਧਤ ਦੱਸੇ ਜਾਂਦੇ ਹਨ। ਉਨ੍ਹਾਂ ਨੇ ਪੰਜਾਬ ਦੇ ਗੁਰਦਾਸਪੁਰ ‘ਚ ਪੁਲਿਸ ਚੌਕੀ ‘ਤੇ ਗ੍ਰਨੇਡ ਨਾਲ ਹਮਲਾ ਕੀਤਾ ਸੀ।
ਮਾਰੇ ਗਏ ਵਿਅਕਤੀਆਂ ਕੋਲੋਂ ਦੋ ਏਕੇ-47 ਰਾਈਫਲਾਂ, ਦੋ ਗਲੌਕ ਪਿਸਤੌਲ ਅਤੇ ਵੱਡੀ ਮਾਤਰਾ ਵਿਚ ਕਾਰਤੂਸ ਬਰਾਮਦ ਹੋਏ ਹਨ।
ਇਹ ਮੁਕਾਬਲਾ ਪੀਲੀਭੀਤ ਦੇ ਪੂਰਨਪੁਰ ਕੋਤਵਾਲੀ ਇਲਾਕੇ ‘ਚ ਹੋਇਆ। ਇਸ ਵਿੱਚ ਗੁਰਵਿੰਦਰ ਸਿੰਘ, ਵਰਿੰਦਰ ਸਿੰਘ ਉਰਫ਼ ਰਵੀ ਅਤੇ ਜਸਪ੍ਰੀਤ ਸਿੰਘ ਉਰਫ਼ ਪ੍ਰਤਾਪ ਸਿੰਘ ਵਾਸੀ ਗੁਰਦਾਸਪੁਰ ਨੂੰ ਗੋਲੀਆਂ ਲੱਗੀਆਂ।
ਗੋਲੀਆਂ ਨਾਲ ਜ਼ਖਮੀ ਹੋਏ ਸਾਰੇ ਵਿਅਕਤੀਆਂ ਨੂੰ ਸੀ.ਐਚ.ਸੀ ਪੂਰਨਪੁਰ ਭੇਜ ਦਿੱਤਾ ਗਿਆ। ਜਿੱਥੇ ਡਾਕਟਰਾਂ ਨੇ ਸਾਰਿਆਂ ਨੂੰ ਮ੍ਰਿਤਕ ਐਲਾਨ ਦਿੱਤਾ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।