ਖੰਨਾ, 23 ਦਸੰਬਰ, ਦੇਸ਼ ਕਲਿਕ ਬਿਊਰੋ :
ਖੰਨਾ ਨਗਰ ਕੌਂਸਲ ਦੇ ਵਾਰਡ ਨੰਬਰ 2 ਵਿੱਚ ਵੋਟਾਂ ਦੀ ਗਿਣਤੀ ਦੌਰਾਨ ਈਵੀਐਮ ਮਸ਼ੀਨ ਤੋੜਨ ਤੋਂ ਬਾਅਦ ਚੋਣ ਕਮਿਸ਼ਨ ਨੇ ਮੁੜ ਵੋਟਿੰਗ ਦੇ ਹੁਕਮ ਦਿੱਤੇ ਹਨ। ਜਿਸ ਤੋਂ ਬਾਅਦ ਅੱਜ ਵਾਰਡ ਨੰਬਰ 2 ਦੇ ਪੋਲਿੰਗ ਸਟੇਸ਼ਨ ਨੰਬਰ 4 ‘ਤੇ ਮੁੜ ਵੋਟਿੰਗ ਹੋ ਰਹੀ ਹੈ। ਸਵੇਰੇ 7 ਵਜੇ ਤੋਂ ਵੋਟਿੰਗ ਜਾਰੀ ਹੈ। ਇਸ ਪੋਲਿੰਗ ਸਟੇਸ਼ਨ ’ਤੇ ਸਾਢੇ ਛੇ ਸੌ ਦੇ ਕਰੀਬ ਵੋਟਾਂ ਹਨ।
ਜਿਕਰਯੋਗ ਹੈ ਕਿ ਤਿੰਨ ਪੋਲਿੰਗ ਸਟੇਸ਼ਨਾਂ ਦੀ ਗਿਣਤੀ ਤੋਂ ਬਾਅਦ ਚੌਥੇ ਪੋਲਿੰਗ ਸਟੇਸ਼ਨ ਦੀ ਈਵੀਐਮ ਮਸ਼ੀਨ ਤੋੜ ਦਿੱਤੀ ਗਈ ਸੀ। ਇਸ ਵਾਰ ਪੁਲੀਸ ਨੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਹੋਏ ਹਨ। ਚਾਰੇ ਪਾਸੇ ਬੈਰੀਕੇਡਿੰਗ ਹੈ। ਵੋਟਰਾਂ ਤੋਂ ਇਲਾਵਾ ਕਿਸੇ ਨੂੰ ਅੰਦਰ ਜਾਣ ਦੀ ਇਜਾਜ਼ਤ ਨਹੀਂ ਹੈ। ਮੋਬਾਈਲ ਫ਼ੋਨ ਵੀ ਅੰਦਰ ਨਹੀਂ ਲਿਜਾਇਆ ਜਾ ਸਕਦਾ। ਮੀਡੀਆ ਨੂੰ ਵੀ ਸਿਰਫ਼ ਬਾਹਰੋਂ ਕਵਰੇਜ ਦੀ ਇਜਾਜ਼ਤ ਹੈ।
ਵੋਟਰਾਂ ਵਿੱਚ ਭਾਰੀ ਉਤਸ਼ਾਹ ਹੈ। ਸਵੇਰੇ 10 ਵਜੇ ਤੱਕ ਦੋ ਸੌ ਦੇ ਕਰੀਬ ਵੋਟਰਾਂ ਨੇ ਆਪਣੀ ਵੋਟ ਦਾ ਇਸਤੇਮਾਲ ਕੀਤਾ।
ਸਖ਼ਤ ਸੁਰੱਖਿਆ ਹੇਠ ਅੱਜ ਖੰਨਾ ਵਿਖੇ ਹੋ ਰਹੀ ਦੋਬਾਰਾ ਵੋਟਿੰਗ