ਨਵੀਂ ਦਿੱਲੀ, 23 ਦਸੰਬਰ, ਦੇਸ਼ ਕਲਿਕ ਬਿਊਰੋ :
ਦਿੱਲੀ ਸਰਕਾਰ ਵੱਲੋਂ ਐਲਾਨੀ ਗਈ ਮੁੱਖ ਮੰਤਰੀ ਮਹਿਲਾ ਸਨਮਾਨ ਰਾਸ਼ੀ ਅਤੇ ਸੰਜੀਵਨੀ ਯੋਜਨਾ ਲਈ ਰਜਿਸਟ੍ਰੇਸ਼ਨ ਅੱਜ ਸੋਮਵਾਰ ਤੋਂ ਸ਼ੁਰੂ ਹੋਵੇਗੀ।’ਆਪ’ ਵਰਕਰ ਘਰ-ਘਰ ਜਾ ਕੇ ਯੋਗ ਲਾਭਪਾਤਰੀਆਂ ਦੀ ਰਜਿਸਟ੍ਰੇਸ਼ਨ ਕਰਵਾਉਣਗੇ। ਪਹਿਲੇ ਦਿਨ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ, ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਮੁੱਖ ਮੰਤਰੀ ਆਤਿਸ਼ੀ ਦਿੱਲੀ ਦੇ ਵੱਖ-ਵੱਖ ਖੇਤਰਾਂ ‘ਚ ਇਸ ਕੰਮ ਦੀ ਸ਼ੁਰੂਆਤ ਕਰਨਗੇ। ਇਸ ਤੋਂ ਬਾਅਦ ਆਪ ਵਰਕਰ ਘਰ-ਘਰ ਜਾ ਕੇ ਦੋਵਾਂ ਸਕੀਮਾਂ ਲਈ ਰਜਿਸਟ੍ਰੇਸ਼ਨ ਕਰਵਾਉਣਗੇ।
ਐਤਵਾਰ ਨੂੰ ਪਾਰਟੀ ਦਫਤਰ ‘ਚ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਅਸੀਂ ਹਾਲ ਹੀ ‘ਚ ਮਹਿਲਾ ਸਨਮਾਨ ਯੋਜਨਾ ਦਾ ਐਲਾਨ ਕੀਤਾ ਸੀ। ਇਸ ਤਹਿਤ 2100 ਰੁਪਏ ਹਰ ਮਹੀਨੇ ਯੋਗ ਔਰਤਾਂ ਦੇ ਬੈਂਕ ਖਾਤਿਆਂ ਵਿੱਚ ਆਉਣਗੇ। ਇਸ ਨਾਲ ਔਰਤਾਂ ਆਰਥਿਕ ਤੌਰ ‘ਤੇ ਆਤਮਨਿਰਭਰ ਹੋ ਜਾਣਗੀਆਂ। ਇਸ ਦੇ ਨਾਲ ਹੀ ਲੜਕੀਆਂ ਨੂੰ ਉਚੇਰੀ ਸਿੱਖਿਆ ਵਿੱਚ ਵੀ ਮਦਦ ਮਿਲੇਗੀ।07:00 AM
Published on: ਦਸੰਬਰ 23, 2024 7:05 ਪੂਃ ਦੁਃ