ਨਵੀ ਦਿੱਲੀ : 23 ਦਸੰਬਰ, ਦੇਸ਼ ਕਲਿੱਕ ਬਿਓਰੋ
ਸਾਬਕਾ ਕ੍ਰਿਕਟਰ ਵਿਨੋਦ ਕਾਂਬਲੀ ਦੀ ਸਿਹਤ ਖਰਾਬ ਹੋ ਜਾਣ ਕਾਰਨ ਉਨ੍ਹਾਂ ਨੂੰ ਠਾਣੇ ਦੇ ਇੱਕ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਉਨ੍ਹਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਜਦੋਂ ਉਨ੍ਹਾਂ ਨੂੰ ਦਾਖਲ ਕਰਵਾਇਆ ਗਿਆ ਤਾਂ ਉਨ੍ਹਾਂ ਦੀ ਹਾਲਤ ਕਾਫੀ ਗੰਭੀਰ ਦੱਸੀ ਜਾ ਰਹੀ ਸੀ। ਮੀਡੀਆ ਰਿਪੋਰਟਾਂ ਅਨੁਸਾਰ ਉਹ ਡਾਕਟਰਾਂ ਦੀ ਸਖਤ ਨਿਗਰਾਨੀ ਹੇਠ ਹਨ ਅਤੇ ਸਾਰੇ ਜ਼ਰੂਰੀ ਟੈਸਟ ਕੀਤੇ ਜਾ ਰਹੇ ਹਨ।
ਵਿਨੋਦ ਕਾਂਬਲੀ ਪਿਛਲੇ ਕੁਝ ਸਾਲਾਂ ਤੋਂ ਸਿਹਤ ਸਮੱਸਿਆਵਾਂ ਨਾਲ ਜੂਝ ਰਹੇ ਹਨ। ਕਾਂਬਲੀ ਨੇ ਕਿਹਾ ਸੀ ਕਿ ਉਨ੍ਹਾਂ ਦੀ ਆਰਥਿਕ ਹਾਲਤ ਠੀਕ ਨਹੀਂ ਹੈ। ਕਾਂਬਲੀ ਨੇ ਇਸ ਸਾਲ ਦੀ ਸ਼ੁਰੂਆਤ ‘ਚ ਇਕ ਇੰਟਰਵਿਊ ‘ਚ ਕਈ ਖੁਲਾਸੇ ਕੀਤੇ ਸਨ।ਉਨ੍ਹਾਂ ਦੱਸਿਆ ਸੀ ਕਿ ਉਨ੍ਹਾਂ ਨੂੰ 2013 ਵਿੱਚ ਦੋ ਵਾਰ ਦਿਲ ਦਾ ਦੌਰਾ ਪਿਆ। ਉਹ ਗੰਭੀਰ ਇਨਫੈਕਸ਼ਨ ਤੋਂ ਵੀ ਪੀੜਤ ਸਨ।
Published on: ਦਸੰਬਰ 23, 2024 6:58 ਬਾਃ ਦੁਃ