ਪਟਿਆਲਾ/ਚੰਡੀਗੜ੍ਹ, 23 ਦਸੰਬਰ , ਦੇਸ਼ ਕਲਿੱਕ ਬਿਓਰੋ
ਆਮ ਆਦਮੀ ਪਾਰਟੀ (ਆਪ), ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਲੋਕਲ ਬਾੱਡੀ ਚੋਣਾਂ ਵਿੱਚ ਜੇਤੂ ਉਮੀਦਵਾਰਾਂ ਨੂੰ ਵਧਾਈਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਲੋਕਲ ਬਾੱਡੀ ਚੋਣਾਂ ਵਿੱਚ ਇੱਕ ਵਾਰ ਫਿਰ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਵੋਟਾਂ ਪਾ ਕੇ ਆਪ ਸਰਕਾਰ ਦੀ ਪੌਨੇ ਤਿੰਨ ਸਾਲਾਂ ਦੀ ਇਤਿਹਾਸਕ ਕਾਰਗੁਜਾਰੀ ਤੇ ਮੌਹਰ ਲੱਗਾ ਦਿੱਤੀ ਹੈ ਅਤੇ ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਨੂੰ ਨਕਾਰ ਦਿੱਤਾ ਹੈ। ਕਿਉਂਕਿ ਜੋ ਕਾਰਜ ਰਵਾਇਤੀ ਪਾਰਟੀਆਂ ਇੰਨੇ ਲੰਬੇ ਸਮੇਂ ਵਿੱਚ ਵੀ ਨਹੀਂ ਕਰ ਸਕਿਆ, ਉਹ ਕਾਰਜ ਆਪ ਦੀ ਸਰਕਾਰ ਵੱਲੋਂ ਪੌਨੇ ਤਿੰਨ ਸਾਲਾਂ ਦੇ ਆਪਣੇ ਕਾਰਜਕਾਲ ਦੌਰਾਨ ਕਰਕੇ ਦਿਖਾਏ ਗਏ ਹਨ।
ਸ. ਬਰਸਟ ਨੇ ਕਿਹਾ ਕਿ ਇਹ ਜਿੱਤ ਆਮ ਆਦਮੀ ਪਾਰਟੀ ਦੇ ਸੁਪਰੀਮੋ ਸ੍ਰੀ ਅਰਵਿੰਦ ਕੇਜਰੀਵਾਲ ਦੀ ਸੋਚ, ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਲਈ ਕੀਤੇ ਕਾਰਜਾਂ, ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਅਤੇ ਪਾਰਟੀ ਵਰਕਰਾਂ ਦੀ ਮਿਹਨਤ ਦਾ ਨਤੀਜਾ ਹੈ। ਉਨ੍ਹਾਂ ਸਾਰੇ ਉਮੀਦਵਾਰਾਂ ਅਤੇ ਵਲੰਟਿਅਰਾਂ ਨੂੰ ਲੋਕਲ ਬਾੱਡੀ ਚੋਣਾਂ ਵਿੱਚ ਜਿੱਤ ਲਈ ਵਧਾਈਆਂ ਦਿੱਤੀਆਂ ਅਤੇ ਆਪ ਸਰਕਾਰ ਤੇ ਭਰੋਸਾ ਜਤਾਉਣ ਲਈ ਜਨਤਾ ਦਾ ਧੰਨਵਾਦ ਕੀਤਾ।
ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ ਹੋਇਆ ਜਿਮਨੀ ਚੋਣਾਂ ਤੋਂ ਬਾਅਦ ਹੁਣ ਨਗਰ ਨਿਗਮ/ਕੌਂਸਲ ਚੋਣਾਂ ਵਿੱਚ ਵੀ ਆਮ ਆਦਮੀ ਪਾਰਟੀ ਦੀ ਜਿੱਤ ਇਹ ਸਾਬਤ ਕਰਦੀ ਹੈ ਕਿ ਆਪ ਦੀ ਸਰਕਾਰ ਦੀ ਪੌਨੇ ਤਿੰਨ ਸਾਲਾਂ ਦੀ ਚੰਗੀ ਕਾਰਗੁਜਾਰੀ ਤੋਂ ਲੋਕ ਬਹੁਤ ਖੁਸ਼ ਹਨ। ਆਮ ਆਦਮੀ ਪਾਰਟੀ ਨੂੰ 55% ਸੀਟਾਂ ਤੇ ਮਿਲੀ ਜਿੱਤ ਇਹ ਸਿੱਧ ਕਰਦੀ ਹੈ ਕਿ ਆਪ ਸਰਕਾਰ ਨੂੰ ਲੋਕਾਂ ਦਾ ਪੂਰਾ ਪਿਆਰ ਅਤੇ ਸਾਥ ਮਿਲ ਰਿਹਾ ਹੈ। ਸੂਬਾ ਜਨਰਲ ਸਕੱਤਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਮੁੱਖ ਮਕਸਦ ਪੰਜਾਬ ਦਾ ਚਹੁੰਪੱਖੀ ਵਿਕਾਸ ਕਰਨਾ ਹੈ, ਜਿਸਦੇ ਲਈ ਲਗਾਤਾਰ ਕਾਰਜ ਕੀਤੇ ਜਾ ਰਹੇ ਹਨ। ਉਨ੍ਹਾਂ ਅਪੀਲ ਕੀਤੀ ਕਿ ਸਾਰੇ ਪਾਰਟੀਬਾਜੀ ਤੋਂ ਉੱਪਰ ਉੱਠ ਕੇ ਆਪਣੇ ਖੇਤਰ ਅਤੇ ਪੰਜਾਬ ਦੀ ਤਰੱਕੀ ਵਿੱਚ ਆਪਣਾ ਯੋਗਦਾਨ ਪਾਉਣ ਅਤੇ ਪੰਜਾਬ ਸਰਕਾਰ ਦੀਆਂ ਨੀਤੀਆਂ ਨੂੰ ਜਮੀਨੀ ਪੱਧਰ ਤੇ ਲੋਕਾਂ ਤੱਕ ਪਹੁੰਚਾਉਣ, ਤਾਂ ਜੋ ਆਮ ਲੋਕਾਂ ਨੂੰ ਪੰਜਾਬ ਸਰਕਾਰ ਵੱਲੋਂ ਦਿੱਤੀ ਜਾ ਰਹੀਆਂ ਸਹੂਲਤਾਂ ਦਾ ਲਾਭ ਮਿਲੇ।