ਢਾਕਾ, 23 ਦਸੰਬਰ, ਦੇਸ਼ ਕਲਿਕ ਬਿਊਰੋ :
ਬੰਗਲਾਦੇਸ਼ ਨੇ ਸੋਮਵਾਰ ਨੂੰ ਭਾਰਤ ਤੋਂ ਸ਼ੇਖ ਹਸੀਨਾ ਨੂੰ ਵਾਪਸ ਭੇਜਣ ਦੀ ਮੰਗ ਕੀਤੀ। ਡੇਲੀ ਸਟਾਰ ਦੀ ਰਿਪੋਰਟ ਮੁਤਾਬਕ ਬੰਗਲਾਦੇਸ਼ ਦੇ ਵਿਦੇਸ਼ ਸਲਾਹਕਾਰ ਤੌਹੀਦ ਹੁਸੈਨ ਨੇ ਇਸ ਦੀ ਪੁਸ਼ਟੀ ਕੀਤੀ ਹੈ।
ਇਸ ਤੋਂ ਪਹਿਲਾਂ ਗ੍ਰਹਿ ਮਾਮਲਿਆਂ ਦੇ ਸਲਾਹਕਾਰ ਜਹਾਂਗੀਰ ਆਲਮ ਚੌਧਰੀ ਨੇ ਕਿਹਾ ਸੀ ਕਿ ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦੀ ਹਵਾਲਗੀ ਦੀ ਪ੍ਰਕਿਰਿਆ ਚੱਲ ਰਹੀ ਹੈ।
ਦਰਅਸਲ 5 ਅਗਸਤ ਨੂੰ ਤਖਤਾਪਲਟ ਤੋਂ ਬਾਅਦ ਸ਼ੇਖ ਹਸੀਨਾ ਨੇ ਭੱਜ ਕੇ ਭਾਰਤ ‘ਚ ਸ਼ਰਨ ਲਈ ਸੀ। ਉਹ ਉਦੋਂ ਤੋਂ ਹੀ ਇੱਥੇ ਹੈ।
ਸ਼ੇਖ ਹਸੀਨਾ ਦੀ ਭਾਰਤ ਤੋਂ ਵਾਪਸੀ ਬਾਰੇ ਪੁੱਛੇ ਜਾਣ ‘ਤੇ ਜਹਾਂਗੀਰ ਨੇ ਕਿਹਾ ਕਿ ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਅਪਰਾਧੀਆਂ ਦੀ ਅਦਲਾ-ਬਦਲੀ ਨੂੰ ਲੈ ਕੇ ਸਮਝੌਤਾ ਹੋਇਆ ਹੈ। ਇਸੇ ਸਮਝੌਤੇ ਤਹਿਤ ਅਜਿਹਾ ਕੀਤਾ ਜਾਵੇਗਾ।
ਬੰਗਲਾਦੇਸ਼ ਵਲੋਂ ਭਾਰਤ ਤੋਂ ਸ਼ੇਖ ਹਸੀਨਾ ਨੂੰ ਵਾਪਸ ਭੇਜਣ ਦੀ ਮੰਗ