ਨਵੀਂ ਦਿੱਲੀ, 24 ਦਸੰਬਰ, ਦੇਸ਼ ਕਲਿਕ ਬਿਊਰੋ :
ਕਾਂਗਰਸ ਨੇ ਅੱਜ ਮੰਗਲਵਾਰ ਨੂੰ ਸੁਪਰੀਮ ਕੋਰਟ ਵਿੱਚ ਚੋਣਾਂ ਨਾਲ ਸਬੰਧਤ ਇਲੈਕਟ੍ਰਾਨਿਕ ਦਸਤਾਵੇਜ਼ਾਂ ਨੂੰ ਜਨਤਕ ਕਰਨ ਤੋਂ ਰੋਕਣ ਦੇ ਨਿਯਮ ਨੂੰ ਚੁਣੌਤੀ ਦਿੱਤੀ ਹੈ।20 ਦਸੰਬਰ ਨੂੰ ਕੇਂਦਰ ਸਰਕਾਰ ਨੇ ਕੁਝ ਇਲੈਕਟ੍ਰਾਨਿਕ ਦਸਤਾਵੇਜ਼ਾਂ ਜਿਵੇਂ ਕਿ ਪੋਲਿੰਗ ਸਟੇਸ਼ਨਾਂ ਦੇ ਸੀਸੀਟੀਵੀ, ਵੈਬਕਾਸਟਿੰਗ ਫੁਟੇਜ ਅਤੇ ਉਮੀਦਵਾਰਾਂ ਦੀਆਂ ਵੀਡੀਓ ਰਿਕਾਰਡਿੰਗਾਂ ਨੂੰ ਜਨਤਕ ਕਰਨ ਤੋਂ ਰੋਕਣ ਲਈ ਚੋਣ ਨਿਯਮਾਂ ਵਿੱਚ ਬਦਲਾਅ ਕੀਤਾ ਸੀ।ਪਟੀਸ਼ਨ ‘ਤੇ ਕਾਂਗਰਸ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਕਿਹਾ ਕਿ ਚੋਣ ਕਮਿਸ਼ਨ ਨੂੰ ਅਜਿਹੇ ਮਹੱਤਵਪੂਰਨ ਕਾਨੂੰਨ (ਚੋਣ ਸੰਚਾਲਨ ਨਿਯਮ, 1961) ‘ਚ ਇਕਪਾਸੜ ਸੋਧ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ। ਨਿਯਮਾਂ ‘ਚ ਬਦਲਾਅ ਤੋਂ ਬਾਅਦ 21 ਦਸੰਬਰ ਨੂੰ ਵੀ ਉਨ੍ਹਾਂ ਨੇ ਸਵਾਲ ਕੀਤਾ ਸੀ ਕਿ ਚੋਣ ਕਮਿਸ਼ਨ ਪਾਰਦਰਸ਼ਤਾ ਤੋਂ ਇੰਨਾ ਡਰਦਾ ਕਿਉਂ ਹੈ।ਉਨ੍ਹਾਂ ਕਿਹਾ ਸੀ ਕਿ ਕਮਿਸ਼ਨ ਦੇ ਇਸ ਕਦਮ ਨੂੰ ਜਲਦੀ ਹੀ ਕਾਨੂੰਨੀ ਤੌਰ ‘ਤੇ ਚੁਣੌਤੀ ਦਿੱਤੀ ਜਾਵੇਗੀ।