ਚੰਡੀਗੜ੍ਹ: 24 ਦਸੰਬਰ, ਦੇਸ਼ ਕਲਿੱਕ ਬਿਓਰੋ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨ ਅੰਦੋਲਨ ਨੂੰ ਲੈ ਕੇ ਕੇਂਦਰ ਸਰਕਾਰ ‘ਤੇ ਤਿੱਖਾ ਨਿਸ਼ਾਨਾ ਸਾਧਦਿਆਂ ਕੇਂਦਰ ਸਰਕਾਰ ਨੂੰ ਕਿਸਾਨਾਂ ਦੀਆਂ ਮੰਗਾਂ ਬਾਰੇ ਕਿਸਾਨ ਜਥੇਬੰਦੀਆਂ ਨਾਲ ਗੱਲਬਾਤ ਕਰਨ ਲਈ ਕਿਹਾ ਹੈ। ਅੱਜ ਸ਼ੋਸ਼ਲ ਮੀਡੀਆ ‘ਤੇ ਪੋਸਟ ਪਾ ਕੇ ਸੀ ਐਮ ਭਗਵੰਤ ਮਾਨ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਨੂੰ ਆਪਣੀ ਪੁਰਾਣੀ ਜ਼ਿੱਦ ਛੱਡ ਕੇ ਕਿਸਾਨ ਜਥੇਬੰਦੀਆਂ ਨਾਲ ਗੱਲ-ਬਾਤ ਦਾ ਰਾਹ ਖੋਲਣਾ ਚਾਹੀਦਾ ਹੈ…ਕਬੂਤਰ ਦੇ ਅੱਖਾਂ ਮੀਚਣ ਨਾਲ ਬਿੱਲੀ ਨਹੀਂ ਭੱਜਦੀ..ਸੈਂਟਰ ਸਰਕਾਰ ਪਤਾ ਨਹੀਂ ਹੁਣ ਕਿਹੜੀ ਤਪੱਸਿਆ ਕਰ ਰਹੀ ਹੈ ?? ਜੇ ਮੋਦੀ ਜੀ ਰੂਸ ਤੇ ਯੂਕਰੇਨ ਦੀ ਜੰਗ ਰੁਕਵਾ ਸਕਦੇ ਨੇ ਤਾਂ 200 ਕਿੱਲੋਮੀਟਰ ਤੇ ਬੈਠੇ ਅੰਨਦਾਤਿਆਂ ਨਾਲ ਨਹੀਂ ਗੱਲ ਕਰ ਸਕਦੇ ? ਕਿਹੜੀ ਘੜੀ ਦਾ ਇੰਤਜ਼ਾਰ ਕਰ ਰਹੇ ਹੋ ਜੀ..