ਪੰਜਾਬ, ਦੇਸ ਦਾ ਉਦਯੋਗਿਕ ਧੁਰਾ ਬਣਨ ਦੀ ਦਿਸ਼ਾ ਵਿੱਚ ਤੇਜ਼ੀ ਨਾਲ ਅੱਗੇ ਵਧ ਰਿਹੈ: ਮੁੱਖ ਮੰਤਰੀ

ਪੰਜਾਬ

86,000 ਕਰੋੜ ਰੁਪਏ ਦੇ ਨਿਵੇਸ ਲਈ ਰਾਹ ਪੱਧਰਾ ਹੋਇਆ; 3.92 ਲੱਖ ਰੁਜ਼ਗਾਰ ਦੇ ਮੌਕੇ ਪੈਦਾ ਹੋਣਗੇ

ਮਹਿਜ ਢਾਈ ਸਾਲਾਂ ਵਿੱਚ ਸੂਬਾ ਸਰਕਾਰ ਨੇ ਸਨਅਤੀਕਰਨ ਨੂੰ ਵੱਡਾ ਹੁਲਾਰਾ ਦਿੱਤਾ

ਸੂਬਾ ਸਰਕਾਰ ਨੇ ਨਿਵੇਸਕਾਂ ਦੇ ਅੱਗੇ ਸਥਾਨਕ ਨੌਜਵਾਨਾਂ ਲਈ ਰੋਜਗਾਰ ਦੀ ਸਰਤ ਰੱਖੀ: ਭਗਵੰਤ ਸਿੰਘ ਮਾਨ

ਚੰਡੀਗੜ੍ਹ, 24 ਦਸੰਬਰ: ਦੇਸ਼ ਕਲਿੱਕ ਬਿਓਰੋ

ਪੰਜਾਬ ਨੂੰ ਦੇਸ ਦਾ ਉਦਯੋਗਿਕ ਧੁਰਾ ਬਣਾਉਣ ਲਈ ਸੂਬਾ ਸਰਕਾਰ ਦੀ ਦਿ੍ਰੜ੍ਹ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੇ ਠੋਸ ਯਤਨਾਂ ਸਦਕਾ ਹੁਣ ਤੱਕ 86,000 ਕਰੋੜ ਰੁਪਏ ਦੇ ਨਿਵੇਸ ਲਈ ਰਾਹ ਪੱਧਰਾ ਹੋ ਗਿਆ ਹੈ, ਜਿਸ ਨਾਲ ਸੂਬੇ ਦੇ ਲਗਭਗ 3.92 ਲੱਖ ਨੌਜਵਾਨਾਂ ਲਈ ਨੌਕਰੀਆਂ ਦੇ ਮੌਕੇ ਪੈਦਾ ਹੋਣਗੇ।

ਇਥੇ ਜਾਰੀ ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਉਦਯੋਗੀਕਰਨ ਨੂੰ ਵੱਡੇ ਪੱਧਰ ‘ਤੇ ਹੁਲਾਰਾ ਦੇ ਕੇ ਸੂਬੇ ਨੂੰ ਵਿਕਾਸ ਦੇ ਸਿਖਰਾਂ ‘ਤੇ ਲਿਜਾਣ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਆਪਣੇ ਸਾਸਨਕਾਲ ਦੇ ਸਿਰਫ 30 ਮਹੀਨਿਆਂ ਵਿੱਚ ਹੀ ਉਦਯੋਗੀਕਰਨ ਨੂੰ ਵੱਡਾ ਹੁਲਾਰਾ ਦਿੱਤਾ ਹੈ, ਜਿਸ ਦੇ ਸਿੱਟੇ ਵਜੋਂ ਟਾਟਾ ਸਟੀਲ, ਸਨਾਤਨ ਟੈਕਸਟਾਈਲ ਅਤੇ ਹੋਰ ਦਿੱਗਜ ਕੰਪਨੀਆਂ ਸੂਬੇ ਵਿੱਚ ਨਿਵੇਸ ਲਈ ਤਿਆਰ ਖੜ੍ਹੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਭਾਈਚਾਰਕ ਸਾਂਝ, ਸਾਂਤੀ ਅਤੇ ਸਦਭਾਵਨਾ ਵਾਲਾ ਮਾਹੌਲ ਹੈ, ਜੋ ਸੂਬੇ ਦੇ ਸਰਬਪੱਖੀ ਵਿਕਾਸ ਅਤੇ ਖੁਸਹਾਲੀ ਦਾ ਮੁੱਖ ਕਾਰਕ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਵੱਡੇ ਪੱਧਰ ‘ਤੇ ਨਿਵੇਸ ਆਉਣ ਨਾਲ ਨੌਜਵਾਨਾਂ ਲਈ ਰੋਜਗਾਰ ਦੇ ਨਵੇਂ ਰਸਤੇ ਖੁੱਲ੍ਹ ਰਹੇ ਹਨ। ਉਨ੍ਹਾਂ ਸਪੱਸਟ ਤੌਰ ‘ਤੇ ਕਿਹਾ ਕਿ ਸੂਬਾ ਸਰਕਾਰ ਇਹ ਯਕੀਨੀ ਬਣਾ ਰਹੀ ਹੈ ਕਿ ਇਨ੍ਹਾਂ ਪ੍ਰਾਜੈਕਟਾਂ ਵਿੱਚ ਸਿਰਫ ਸਥਾਨਕ ਨੌਜਵਾਨਾਂ ਨੂੰ ਹੀ ਨੌਕਰੀਆਂ ਮਿਲਣ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸੂਬੇ ਵਿੱਚ ਨਿਵੇਸ ਕਰਨ ਦੇ ਚਾਹਵਾਨ ਨਿਵੇਸਕਾਂ ਅੱਗੇ ਇਹੀ ਇੱਕੋ ਇੱਕ ਸਰਤ ਹੀ ਰੱਖੀ ਜਾ ਰਹੀ ਹੈ ਤਾਂ ਜੋ ਨੌਜਵਾਨ ਪੰਜਾਬ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਭਾਈਵਾਲ ਬਣ ਸਕਣ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਬੜੇ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਕੰਪਨੀਆਂ ਆਪਣੇ ਕਾਰੋਬਾਰ ਨੂੰ ਫੈਲਾਉਣ ਲਈ ਸੂਬੇ ਦੇ ਬਿਹਤਰ ਬੁਨਿਆਦੀ ਢਾਂਚੇ, ਬਿਜਲੀ, ਹੁਨਰਮੰਦ ਮਨੁੱਖੀ ਵਸੀਲਿਆਂ ਅਤੇ ਬਿਹਤਰੀਨ ਉਦਯੋਗਿਕ ਸੱਭਿਆਚਾਰ ਅਤੇ ਕੰਮ ਲਈ ਅਨੁਕੂਲ ਮਾਹੌਲ ਦੀ ਵੱਧ ਤੋਂ ਵੱਧ ਵਰਤੋਂ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਦੇਸ ਦੇ ਉਦਯੋਗਿਕ ਧੁਰੇ ਵਜੋਂ ਤੇਜੀ ਨਾਲ ਉਭਰ ਰਹੇ ਪੰਜਾਬ ਸੂਬੇ ਵਿੱਚ ਨਿਵੇਸ ਕਰਕੇ ਉੱਦਮੀਆਂ ਨੂੰ ਵੱਡਾ ਫਾਇਦਾ ਹੋ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਨਵੇਂ ਵਿਚਾਰਾਂ, ਨਵੀਨ ਖੋਜਾਂ ਅਤੇ ਉਪਰਾਲਿਆਂ ਲਈ ਹਮੇਸਾ ਤਿਆਰ ਹੈ।    

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।