ਸੰਯੁਕਤ ਕਿਸਾਨ ਮੋਰਚਾ ਕਿਸਾਨੀ ਸੰਘਰਸ਼ ਸ਼ੰਭੂ ‘ਚ ਸ਼ਾਮਲ ਹੋਵੇਗਾ ਜਾਂ ਨਹੀਂ, ਫ਼ੈਸਲਾ ਅੱਜ

ਪੰਜਾਬ

ਚੰਡੀਗੜ੍ਹ, 24 ਦਸੰਬਰ, ਦੇਸ਼ ਕਲਿਕ ਬਿਊਰੋ :
ਫਸਲਾਂ ‘ਤੇ MSP ਦੀ ਕਾਨੂੰਨੀ ਗਾਰੰਟੀ ਸਮੇਤ 13 ਮੰਗਾਂ ਨੂੰ ਲੈ ਕੇ ਹਰਿਆਣਾ-ਪੰਜਾਬ ਦੇ ਸ਼ੰਭੂ ਅਤੇ ਖਨੌਰੀ ਬਾਰਡਰ ’ਤੇ ਕਿਸਾਨ ਕੜਾਕੇ ਦੀ ਠੰਢ ਵਿਚ ਡਟੇ ਹੋਏ ਹਨ। ਕਿਸਾਨਾਂ ਨੂੰ ਦੋਵੇਂ ਮੋਰਚਿਆਂ ’ਤੇ ਬੈਠਿਆਂ 10 ਮਹੀਨੇ ਤੋਂ ਵੱਧ ਸਮਾਂ ਹੋ ਗਿਆ ਹੈ। ਇਸ ਦਰਮਿਆਨ, ਅੱਜ ਫੈਸਲਾ ਹੋਵੇਗਾ ਕਿ ਸੰਯੁਕਤ ਕਿਸਾਨ ਮੋਰਚਾ (SKM) ਇਸ ਸੰਘਰਸ਼ ਨੂੰ ਕਿਵੇਂ ਸਹਿਯੋਗ ਦੇਵੇਗਾ।
ਇਸ ਦੀ ਰਣਨੀਤੀ ਤਿਆਰ ਕਰਨ ਨੂੰ ਲੈ ਕੇ SKM ਅਤੇ SKM ਗੈਰ-ਰਾਜਨੀਤਿਕ ਵਿਚਕਾਰ ਇੱਕ ਹਫ਼ਤੇ ਵਿਚ ਦੂਜੀ ਵਾਰ ਮੀਟਿੰਗ ਚੰਡੀਗੜ੍ਹ ਵਿੱਚ ਹੋਣ ਜਾ ਰਹੀ ਹੈ। ਹਾਲਾਂਕਿ, 18 ਦਸੰਬਰ ਨੂੰ ਚੰਡੀਗੜ੍ਹ ਵਿੱਚ ਹੋਈ SKM ਦੀ ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਸੀ ਕਿ ਮੋਰਚਾ ਕਿਸਾਨ ਸੰਘਰਸ਼ ਵਿੱਚ ਸ਼ਾਮਲ ਨਹੀਂ ਹੋਵੇਗਾ।
ਦੂਜੇ ਪਾਸੇ, ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਨੂੰ 29 ਦਿਨ ਹੋ ਗਏ ਹਨ। ਉਹਨਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਅੱਜ ਸ਼ਾਮ 5:30 ਵਜੇ ਉਹਨਾਂ ਦੀ ਭੁੱਖ ਹੜਤਾਲ ਦੇ ਸਮਰਥਨ ਵਿੱਚ ਪੰਜਾਬ ਨੂੰ ਛੱਡ ਕੇ ਪੂਰੇ ਦੇਸ਼ ਵਿੱਚ ਕੈਂਡਲ ਮਾਰਚ ਕੱਢਿਆ ਜਾਵੇਗਾ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।