ਜਲੰਧਰ, 24 ਦਸੰਬਰ, ਦੇਸ਼ ਕਲਿਕ ਬਿਊਰੋ :
ਜਲੰਧਰ ਦੇ ਪਿੰਡ ਵਿਧੀਪੁਰ ਨੇੜੇ ਇਨੋਵਾ ਗੱਡੀ ਦੀ ਲਪੇਟ ‘ਚ ਆਉਣ ਨਾਲ ਔਰਤ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਔਰਤ ਸੁਰਾਨੁੱਸੀ ਸਥਿਤ ਇੱਕ ਨਿੱਜੀ ਫੈਕਟਰੀ ਤੋਂ ਕੰਮ ਕਰਕੇ ਘਰ ਪਰਤ ਰਹੀ ਸੀ। ਉਦੋਂ ਜਲੰਧਰ ਤੋਂ ਅੰਮ੍ਰਿਤਸਰ ਜਾ ਰਹੀ ਇਨੋਵਾ ਗੱਡੀ ਨੇ ਉਸ ਨੂੰ ਟੱਕਰ ਮਾਰ ਦਿੱਤੀ।
ਟੱਕਰ ਦੌਰਾਨ ਉਹ ਗੰਭੀਰ ਜ਼ਖ਼ਮੀ ਹੋ ਗਈ ਅਤੇ ਉਸ ਨੂੰ ਇਲਾਜ ਲਈ ਨਿੱਜੀ ਹਸਪਤਾਲ ਲਿਜਾਇਆ ਗਿਆ। ਜਿੱਥੇ ਡਾਕਟਰ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।ਮ੍ਰਿਤਕ ਔਰਤ ਦੀ ਪਛਾਣ ਨੀਲਮ (36) ਪਤਨੀ ਅਸ਼ਵਨੀ ਵਾਸੀ ਵਿਧੀਪੁਰ ਵਜੋਂ ਹੋਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਮਕਸੂਦਾ ਦੇ ਏ.ਐਸ.ਆਈ ਰਜਿੰਦਰ ਸਿੰਘ ਪੁਲਿਸ ਪਾਰਟੀ ਨਾਲ ਜਾਂਚ ਲਈ ਮੌਕੇ ‘ਤੇ ਪਹੁੰਚੇ। ਉਨ੍ਹਾਂ ਨੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੂੰ ਮਾਮਲੇ ਦੀ ਸੂਚਨਾ ਦਿੱਤੀ।
ਤੇਜ਼ ਰਫ਼ਤਾਰ ਇਨੋਵਾ ਨੇ ਮਹਿਲਾ ਨੂੰ ਮਾਰੀ ਟੱਕਰ, ਮੌਤ