1158 ਪ੍ਰੋਫ਼ੈਸਰਾਂ ਤੇ ਲਾਇਬ੍ਰੇਰੀਅਨਾਂ ਵੱਲੋਂ ਜਥੇਬੰਦੀਆਂ ਦੇ ਸਹਿਯੋਗ ਨਾਲ ਸੰਗਰੂਰ ‘ਚ ਵਿਸ਼ਾਲ ਰੋਸ ਮਾਰਚ

ਸਿੱਖਿਆ \ ਤਕਨਾਲੋਜੀ

28 ਦਸੰਬਰ ਨੂੰ ਸਿੱਖਿਆ ਮੰਤਰੀ ਅਤੇ ਸਿੱਖਿਆ ਸਕੱਤਰ ਨਾਲ ਮੀਟਿੰਗ ਤੈਅ ਕਰਵਾਉਣ ਤੋਂ ਬਾਅਦ ਸ਼ਾਂਤ ਹੋਏ ਅਧਿਆਪਕ 

ਦਲਜੀਤ ਕੌਰ 

ਸੰਗਰੂਰ, 24 ਦਸੰਬਰ 2024 ਅੱਜ ਸੰਗਰੂਰ ਵਿਖੇ 1158 ਸਹਾਇਕ ਪ੍ਰੋਫ਼ੈਸਰ ਅਤੇ ਲਾਇਬ੍ਰੇਰੀਅਨ ਫ਼ਰੰਟ ਨੇ ਕਿਸਾਨ, ਮਜ਼ਦੂਰ, ਮੁਲਾਜ਼ਮ, ਵਿਦਿਆਰਥੀ ਤੇ ਜਨਤਕ ਜਮਹੂਰੀ ਜਥੇਬੰਦੀਆਂ ਦੇ ਸਹਿਯੋਗ ਨਾਲ ਸਾਂਝਾ ਰੋਸ ਮਾਰਚ ਕੀਤਾ। ਡੀਸੀ ਦਫ਼ਤਰ ਸੰਗਰੂਰ ਤੋਂ ਸ਼ੁਰੂ ਕਰਕੇ ਬਰਨਾਲਾ ਕੈਂਚੀਆਂ ਚੌਂਕ ਤਕ ਪੈਦਲ ਮਾਰਚ ਕੀਤਾ ਗਿਆ। ਇਸ ਉਪਰੰਤ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਅੱਗੇ ਸਟੇਜ ਚਲਾ ਕੇ ਜਥੇਬੰਦੀਆਂ ਦੇ ਬੁਲਾਰਿਆਂ ਨੇ ਸੰਬੋਧਨ ਕੀਤਾ।

ਜਸਪ੍ਰੀਤ ਸਿਵੀਆਂ ਨੇ ਦੱਸਿਆ ਕਿ ਇਸ ਮਾਰਚ ਦੀਆਂ ਮੁੱਖ ਮੰਗਾਂ ਹਨ ਕਿ ਨਿਯੁਕਤ ਹੋਣੋ ਰਹਿੰਦੇ 411 ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਨੂੰ ਤੁਰੰਤ ਕਾਲਜਾਂ ਵਿਚ ਨਿਯੁਕਤ ਕਰ ਕੇ 1158 ਭਰਤੀ ਮੁਕੰਮਲ ਕੀਤੀ ਜਾਵੇ। ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੀਆਂ ਧਿਰਾਂ ਉੱਤੇ ਜਬਰ ਢਾਹੁਣ ਵਾਲੀ ‘ਆਪ’ ਸਰਕਾਰ ਆਪਣਾ ਤਾਨਾਸ਼ਾਹੀ ਰਵੱਈਆ ਬੰਦ ਕਰੇ। ਇਸ ਦੇ ਨਾਲ ਹੀ 1158 ਫ਼ਰੰਟ ਵਿਚੋਂ ਮਹਿਲਾ ਪ੍ਰੋਫ਼ੈਸਰਾਂ ਸਮੇਤ ਕੁੱਲ 40 ਸਾਥੀਆਂ ’ਤੇ ਪਏ ਪਰਚੇ ਰੱਦ ਕਰਨ ਦਾ ਲਿਖਤੀ ਭਰੋਸਾ ਦਿੱਤਾ ਜਾਵੇ। 

ਪਰਮਜੀਤ ਸਿੰਘ ਨੇ ਤਕਰੀਰ ਕੀਤੀ ਕਿ 1158 ਫ਼ਰੰਟ ਦੀ ਜੱਦੋਜਹਿਦ ਨਾਲ ਪੰਜਾਬ ਦੇ ਮਿਹਨਤਕਸ਼ ਲੋਕ ਜੁੜ ਰਹੇ ਹਨ। ਫ਼ਰੰਟ ਦੀ ਲੜਾਈ ਉਦੋਂ ਤੱਕ ਜਾਰੀ ਰਹੇਗੀ ਜਦੋਂ ਤੱਕ 1158 ਭਰਤੀ ਦੇ ਸਾਰੇ ਉਮੀਦਵਾਰ ਕਾਲਜਾਂ ਵਿੱਚ ਜੁਆਇੰਨ ਨਹੀਂ ਕਰ ਜਾਂਦੇ। ਇਸ ਉਪਰੰਤ ਉਚੇਰੀ ਸਿੱਖਿਆ ਦੇ ਹੋਰਨਾਂ ਮੁੱਦਿਆਂ ‘ਤੇ ਵੀ ਸੰਘਰਸ਼ ਵਿੱਢਿਆ ਜਾਵੇਗਾ। 

ਬਲਜਿੰਦਰ ਕੰਬੋਜ ਨੇ ਜਾਣਕਾਰੀ ਦਿੱਤੀ ਕਿ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਡਬਲ ਬੈਂਚ ਨੇ ਮਿਤੀ 23 ਸਤੰਬਰ, 2024 ਨੂੰ 1158 ਸਹਾਇਕ ਪ੍ਰੋਫ਼ੈਸਰ ਅਤੇ ਲਾਇਬ੍ਰੇਰੀਅਨ ਭਰਤੀ ਨੂੰ ਨੇਪਰੇ ਚੜ੍ਹਾਉਣ ਲਈ ਹਰੀ ਝੰਡੀ ਦਿੱਤੀ ਸੀ। ਜਸਪ੍ਰੀਤ ਕੌਰ ਨੇ ਦੱਸਿਆ ਕਿ 607 ਸਹਾਇਕ ਪ੍ਰੋਫ਼ੈਸਰ ਕਾਲਜਾਂ ਵਿਚ ਨਿਯੁਕਤ ਹੋ ਚੁੱਕੇ ਹਨ ਪਰ ਪਿੱਛੇ ਬਚਦੇ 411 ਸਹਾਇਕ ਪ੍ਰੋਫ਼ੈਸਰ ਤੇ ਲਾਇਬ੍ਰੇਰੀਅਨ ਉਮੀਦਵਾਰ ਪਿਛਲੇ ਤਿੰਨ ਮਹੀਨਿਆਂ ਤੋਂ ਨਿਯੁਕਤੀ ਦੀ ਉਡੀਕ ਵਿੱਚ ਹਨ। 

ਪ੍ਰਿਤਪਾਲ ਨੇ ਕਿਹਾ ਕਿ ਅਸੀਂ ਅੱਜ ਇਸ ਮਾਰਚ ਰਾਹੀਂ ਸੰਘਰਸ਼ ਕਰ ਰਹੀਆਂ ਸਾਰੀਆਂ ਧਿਰਾਂ ਲਈ ਜਮਹੂਰੀ ਸਪੇਸ ਦੀ ਰਾਖੀ ਲਈ ਆਵਾਜ਼ ਬੁਲੰਦ ਕੀਤੀ ਹੈ। ਜਸਕਰਨ ਸਿੰਘ ਨੇ ਸਾਰੀਆਂ ਯੂਨੀਅਨਾਂ ਦਾ ਹਮਾਇਤ ਕਰਨ ਲਈ ਧੰਨਵਾਦ ਕੀਤਾ। 

ਮਾਰਚ ਵਿਚ ਭਾਕਿਯੂ (ਏਕਤਾ) ਉਗਰਾਹਾਂ, ਭਾਕਿਯੂ ਡਕੌਂਦਾ (ਧਨੇਰ), ਕਿਰਤੀ ਕਿਸਾਨ ਯੂਨੀਅਨ, ਜਮਹੂਰੀ ਕਿਸਾਨ ਸਭਾ, ਕੁੱਲ ਹਿੰਦ ਕਿਸਾਨ ਸਭਾ, ਖੇਤੀਬਾੜੀ ਅਤੇ ਕਿਸਾਨ ਵਿਕਾਸ ਫ਼ਰੰਟ, ਨਰੇਗਾ ਵਰਕਰ ਯੂਨੀਅਨ, ਸੀਟੂ, ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ, ਡੀਟੀਐੱਫ਼ ਪੰਜਾਬ, ਡੈਮੋਕਰੈਟਿਕ ਟੀਚਰਜ਼ ਫ਼ਰੰਟ, ਮੈਰੀਟੋਰੀਅਸ ਟੀਚਰਜ਼ ਯੂਨੀਅਨ, ਕੰਪਿਊਟਰ ਅਧਿਆਪਕ ਯੂਨੀਅਨ,  ਜਮਹੂਰੀ ਅਧਿਕਾਰ ਸਭਾ, ਪਟਵਾਰ ਯੂਨੀਅਨ ਪੰਜਾਬ, ਪੀਐੱਸਯੂ-ਲਲਕਾਰ, ਪੀਐੱਸਯੂ-ਸ਼ਹੀਦ ਰੰਧਾਵਾ, ਏਆਈਐਸਐਫ, ਐਸਐਫਆਈ, ਪੀਐਸਐਫ ਸ਼ਾਮਿਲ ਸਨ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।