ਚੰਡੀਗੜ੍ਹ: 24 ਦਸੰਬਰ, ਦੇਸ਼ ਕਲਿੱਕ ਬਿਓਰੋ
SGPC ਦੀ ਅੰਤਰਿੰਗ ਕਮੇਟੀ ਦੀ ਮੀਟਿੰਗ 30 ਦਸੰਬਰ ਨੂੰ ਅੰਮ੍ਰਿਤਸਰ ਵਿਖੇ ਰੱਖੀ ਗਈ ਹੈ। ਪਹਿਲਾਂ ਇਹ ਮੀਟਿੰਗ 23 ਮਾਰਚ ਨੂੰ ਰੱਖੀ ਗਈ ਸੀ ਪਰ ਮੀਟਿੰਗ ਤੋਂ ਐਨ ਇੱਕ ਦਿਨ ਪਹਿਲਾਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਜਰੂਰੀ ਰੁਝੇਵਿਆਂ ਦੇ ਹਵਾਲੇ ਨਾਲ ਇਹ ਰੱਦ ਕਰ ਦਿੱਤੀ ਗਈ ਸੀ। ਸਮਝਿਆ ਜਾ ਰਿਹਾ ਹੈ ਕਿ ਇਸ ਮੀਟਿੰਗ ਵਿੱਚ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਬਾਰੇ ਲਏ ਫੈਸਲੇ ਬਾਰੇ ਮੰਥਨ ਹੋ ਸਕਦਾ ਹੈ ਅਤੇ 2 ਦਸੰਬਰ ਦੇ ਅਕਾਲ ਤਖਤ ਸਾਹਿਬ ਦੇ ਆਦੇਸ਼ਾਂ ਨੂੰ ਲਾਗੂ ਕਰਾਉਣ ਬਾਰੇ ਵੀ ਚਰਚਾ ਹੋ ਸਕਦੀ ਹੈ। ਦੂਜੇ ਪਾਸੇ ਨਰਾਇਣ ਸਿੰਘ ਚੌੜਾ ਬਾਰੇ ਦਿੱਤੇ ਬਿਆਨ ਬਾਰੇ ਵੀ ਫੈਸਲਾ ਲਿਆ ਜਾ ਸਕਦਾ ਹੈ।