ਚੰਡੀਗੜ੍ਹ, 24 ਦਸੰਬਰ, ਦੇਸ਼ ਕਲਿਕ ਬਿਊਰੋ :
ਬਠਿੰਡਾ ਤੋਂ ਸੰਸਦ ਮੈਂਬਰ ਅਤੇ ਬਾਦਲ ਪਰਿਵਾਰ ਦੀ ਨੂੰਹ ਹਰਸਿਮਰਤ ਕੌਰ ਨੇ ਆਪਣੇ ਪਤੀ ਸੁਖਬੀਰ ਬਾਦਲ ‘ਤੇ ਹੋਏ ਹਮਲੇ ਨੂੰ ਲੈ ਕੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਖਿਆ ਹੈ। ਉਨ੍ਹਾਂ ਇਸ ਮਾਮਲੇ ਦੀ ਉੱਚ ਪੱਧਰੀ ਕਮੇਟੀ ਤੋਂ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ।
ਇੰਨਾ ਹੀ ਨਹੀਂ ਸੁਖਬੀਰ ਸਿੰਘ ਬਾਦਲ ਨੇ ਵੀ ਉਸਦੀ ਜਾਨ ਬਚਾਉਣ ਵਾਲੇ ਏਐਸਆਈ ਜਸਬੀਰ ਸਿੰਘ ਅਤੇ ਏਐਸਆਈ ਹੀਰਾ ਸਿੰਘ ਲਈ ਰਾਸ਼ਟਰਪਤੀ ਪੁਲਿਸ ਮੈਡਲ ਦੀ ਮੰਗ ਕੀਤੀ ਹੈ।ਸ਼੍ਰੋਮਣੀ ਅਕਾਲੀ ਦਲ ਵੱਲੋਂ ਸਾਂਝੀ ਕੀਤੀ ਜਾਣਕਾਰੀ ਅਨੁਸਾਰ ਪਾਰਟੀ ਨੇ ਸੁਖਬੀਰ ਸਿੰਘ ਬਾਦਲ ਦੀ ਸਿਫ਼ਾਰਸ਼ ਦਾ ਸਮਰਥਨ ਕੀਤਾ ਹੈ।
ਇਸ ਸਿਫ਼ਾਰਸ਼ ਵਿੱਚ ਸੁਖਬੀਰ ਬਾਦਲ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਏਐਸਆਈ ਜਸਬੀਰ ਸਿੰਘ ਅਤੇ ਏਐਸਆਈ ਹੀਰਾ ਸਿੰਘ ਨੂੰ ਰਾਸ਼ਟਰਪਤੀ ਪੁਲਿਸ ਮੈਡਲ ਨਾਲ ਸਨਮਾਨਿਤ ਕਰਨ ਦੀ ਬੇਨਤੀ ਕੀਤੀ ਹੈ।
Published on: ਦਸੰਬਰ 24, 2024 10:24 ਪੂਃ ਦੁਃ