ਕੰਪਿਊਟਰ ਅਧਿਆਪਕਾਂ ਵੱਲੋਂ ਵਿਧਾਇਕ ਨਰਿੰਦਰ ਭਰਾਜ ਦੀ ਕੋਠੀ ਤੱਕ ਰੋਸ ਮਾਰਚ, ਲਾਇਆ ਧਰਨਾ

ਸਿੱਖਿਆ \ ਤਕਨਾਲੋਜੀ

ਦਲਜੀਤ ਕੌਰ 

ਸੰਗਰੂਰ, 25 ਦਸੰਬਰ, 2024: ਸੰਗਰੂਰ ਦੇ ਡੀਸੀ ਦਫਤਰ ਅੱਗੇ ਪੰਜਾਬ ਦੇ ਕੰਪਿਊਟਰ ਅਧਿਆਪਕਾਂ ਵੱਲੋਂ ਕੰਪਿਊਟਰ ਅਧਿਆਪਕ ਭੁੱਖ ਹੜਤਾਲ ਸੰਘਰਸ਼ ਕਮੇਟੀ ਦੇ ਬੈਨਰ ਹੇਠ ਪਿਛਲੇ 117 ਦਿਨਾਂ ਤੋਂ ਕੀਤੀ ਜਾ ਰਹੀ ਭੁੱਖ ਹੜਤਾਲ ਲਗਾਤਾਰ ਜਾਰੀ ਹੈ ਇਸ ਦੇ ਨਾਲ ਹੀ ਕੰਪਿਊਟਰ ਅਧਿਆਪਕ ਆਗੂ ਜੋਨੀ ਸਿੰਗਲਾ ਵੱਲੋਂ ਸ਼ੁਰੂ ਕੀਤਾ ਗਿਆ ਮਰਨ ਵਰਤ ਅੱਜ ਤੀਜੇ ਦਿਨ ਵਿੱਚ ਦਾਖਿਲ ਹੋ ਗਿਆ। ਅੱਜ ਵੱਡੀ ਗਿਣਤੀ ਵਿੱਚ ਪੰਜਾਬ ਭਰ ਤੋਂ ਕੰਪਿਊਟਰ ਅਧਿਆਪਕਾਂ ਨੇ ਇਸ ਮਰਨ ਵਰਤ ਵਿੱਚ ਸ਼ਮੂਲੀਅਤ ਕਰਦੇ ਹੋਏ ਆਪਣੇ ਹੱਕਾਂ ਸਬੰਧੀ ਆਵਾਜ਼ ਬੁਲੰਦ ਕੀਤੀ। 

ਇਸ ਮੌਕੇ ਜਾਣਕਾਰੀ ਦਿੰਦੇ ਹੋਏ ਕੰਪਿਊਟਰ ਅਧਿਆਪਕ ਜੌਨੀ ਸਿੰਗਲਾ ਦੇ ਨਾਲ ਭੁੱਖ ਹੜਤਾਲ ਸੰਘਰਸ਼ ਕਮੇਟੀ ਦੇ ਪ੍ਰਮੁੱਖ ਆਗੂ ਪਰਮਵੀਰ ਸਿੰਘ ਪੰਮੀ, ਪ੍ਰਦੀਪ ਕੁਮਾਰ ਮਲੂਕਾ, ਰਾਜਵੰਤ ਕੌਰ, ਰਣਜੀਤ ਸਿੰਘ, ਲਖਵਿੰਦਰ ਸਿੰਘ, ਗੁਰਬਖਸ਼ ਲਾਲ, ਜਸਪਾਲ, ਊਧਮ ਸਿੰਘ ਡੋਗਰਾ, ਬਵਲੀਨ ਬੇਦੀ, ਸੁਮੀਤ ਗੋਇਲ, ਰਜਨੀ, ਧਰਮਿੰਦਰ ਸਿੰਘ, ਨਰਿੰਦਰ ਕੁਮਾਰ, ਰਾਕੇਸ਼ ਸੈਣੀ, ਸੁਸ਼ੀਲ ਅੰਗੁਰਲ, ਪ੍ਰਿਅੰਕਾ ਵਿਸ਼ਿਸ਼ਟ, ਮਨਜੀਤ ਕੌਰ, ਕਰਮਜੀਤ ਪੁਰੀ, ਗਗਨਦੀਪ ਸਿੰਘ, ਜਸਵਿੰਦਰ ਸਿੰਘ (ਲੁਧਿਆਣਾ), ਨਾਇਬ ਸਿੰਘ ਬੁੱਕਣਵਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਉਨਾਂ ਦੀਆਂ ਮੰਗਾਂ ਨੂੰ ਲੈ ਕੇ ਗੰਭੀਰ ਨਹੀਂ ਹੈ ਅਤੇ ਉਨਾਂ ਦੇ ਨਾਲ ਲਗਾਤਾਰ ਲਾਰੇ-ਲੱਪੇ ਵਾਲੀ ਨੀਤੀ ਅਪਣਾਈ ਜਾ ਰਹੀ ਹੈ, ਜਿਸ ਦੇ ਚਲਦੇ ਕੰਪਿਊਟਰ ਅਧਿਆਪਕ ਆਪਣੇ ਆਪ ਨੂੰ ਠੱਗਿਆ ਹੋਇਆ ਮਹਿਸੂਸ ਕਰ ਰਹੇ ਹਨ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਜਿਹੜੇ ਨੇ ਤਾਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਉਹਨਾਂ ਦੀਆਂ ਸਾਰੀਆਂ ਮੰਗਾਂ ਨੂੰ ਜਾਇਜ਼ ਠਹਿਰਾਉਂਦੇ ਹੋਏ ਸਰਕਾਰ ਬਣਨ ਤੇ ਉਹਨਾਂ ਦੀਆਂ ਮੰਗਾਂ ਨੂੰ ਪੂਰਾ ਕਰਨ ਦੇ ਵੱਡੇ ਵੱਡੇ ਵਾਅਦੇ ਕਰ ਰਹੇ ਸਨ ਉਹ ਅੱਜ ਉਹਨਾਂ ਦੇ ਨਾਲ ਗੱਲ ਕਰਨ ਦੇ ਲਈ ਵੀ ਤਿਆਰ ਨਹੀਂ ਹਨ।

ਉਹਨਾਂ ਕਿਹਾ ਕਿ ਹੁਣ ਕੰਪਿਊਟਰ ਅਧਿਆਪਕਾਂ ਦੀ ਲੜਾਈ ਨਿਰਨਾਇਕ ਮੋੜ ਤੇ ਪਹੁੰਚ ਚੁੱਕੀ ਹੈ ਅਤੇ ਉਹ ਖਾਲੀ ਹੱਥ ਵਾਪਸ ਮੁੜਨ ਵਾਲੇ ਨਹੀਂ ਹਨ। ਇਸ ਮੌਕੇ ਪੰਜਾਬ ਭਰ ਤੋਂ ਇਕੱਠੇ ਹੋਏ ਵੱਡੀ ਗਿਣਤੀ ਵਿੱਚ ਕੰਪਿਊਟਰ ਅਧਿਆਪਕਾਂ ਨੇ ਪੰਜਾਬ ਸਰਕਾਰ ਦੇ ਖਿਲਾਫ ਜਮ ਕੇ ਨਾਅਰੇਬਾਜ਼ੀ ਕਰਦੇ ਹੋਏ ਰੋਸ ਪ੍ਰਦਰਸ਼ਨ ਕੀਤਾ ਅਤੇ ਆਪਣੀਆਂ ਮੰਗਾਂ ਸਬੰਧੀ ਆਵਾਜ਼ ਵੀ ਬੁਲੰਦ ਕੀਤੀ। ਕੰਪਿਊਟਰ ਅਧਿਆਪਕਾਂ ਵੱਲੋਂ ਆਉਣ ਜਾਣ ਵਾਲੇ ਰਾਹਗੀਰਾਂ ਨੂੰ ਸਰਕਾਰ ਵੱਲੋਂ ਉਹਨਾਂ ਨਾਲ ਕੀਤੇ ਗਏ ਪੱਖਪਾਤ ਦੀ ਕਹਾਣੀ ਬਿਆਨ ਕਰਦੇ ਪੰਫਲੇਟ (ਪਰਚੇ) ਵੀ ਵੰਡੇ ਗਏ।

ਕੰਪਿਊਟਰ ਅਧਿਆਪਕਾਂ ਨੇ ਆਪਣੀਆਂ ਮੰਗਾਂ ਸਬੰਧੀ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਉਹਨਾਂ ਦੀ ਕੋਈ ਵੀ ਨਵੀਂ ਮੰਗ ਨਹੀਂ ਹੈ ਉਹਨਾਂ ਦੀ ਸਿਰਫ ਇੱਕੋ ਇੱਕ ਮੰਗ ਹੈ ਕਿ ਕੰਪਿਊਟਰ ਅਧਿਆਪਕਾਂ ਨੂੰ ਉਨਾਂ ਦੇ ਰੈਗੂਲਰ ਆਰਡਰਾਂ ਵਿੱਚ ਦਰਜ ਸਾਰੇ ਲਾਭ ਬਹਾਲ ਕੀਤੇ ਜਾਣ ਅਤੇ ਉਹਨਾਂ ਨੂੰ ਛੇਵੇਂ ਪੇ ਕਮਿਸ਼ਨ ਦਾ ਲਾਭ ਦਿੰਦੇ ਹੋਏ ਬਿਨਾਂ ਸ਼ਰਤ ਸਿੱਖਿਆ ਵਿਭਾਗ ਵਿੱਚ ਮਰਜ ਕੀਤਾ ਜਾਵੇ ਅਤੇ ਜਿਨਾਂ ਕੰਪਿਊਟਰ ਅਧਿਆਪਕਾਂ ਦੀ ਪਿਛਲੇ ਸਮੇਂ ਦੌਰਾਨ ਮੌਤ ਹੋ ਚੁੱਕੀ ਹੈ ਉਹਨਾਂ ਦੇ ਪਰਿਵਾਰਿਕ ਮੈਂਬਰਾਂ ਨੂੰ ਬਣਦਾ ਵਿੱਤੀ ਲਾਭ ਦਿੰਦੇ ਹੋਏ ਸਰਕਾਰੀ ਨੌਕਰੀ ਦਿੱਤੀ ਜਾਵੇ।

Published on: ਦਸੰਬਰ 25, 2024 6:23 ਬਾਃ ਦੁਃ

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।