ਨੈਨੀਤਾਲ ਵਿਖੇ ਯਾਤਰੀਆਂ ਨਾਲ ਭਰੀ ਬੱਸ ਡੂੰਘੀ ਖਾਈ ‘ਚ ਡਿੱਗੀ, 4 ਲੋਕਾਂ ਦੀ ਮੌਤ 24 ਜ਼ਖਮੀ

ਰਾਸ਼ਟਰੀ

ਦੇਹਰਾਦੂਨ, 25 ਦਸੰਬਰ, ਦੇਸ਼ ਕਲਿਕ ਬਿਊਰੋ :
ਉੱਤਰਾਖੰਡ ਦੇ ਨੈਨੀਤਾਲ ‘ਚ ਅੱਜ ਬੁੱਧਵਾਰ ਦੁਪਹਿਰ 1.30 ਵਜੇ ਯਾਤਰੀਆਂ ਨਾਲ ਭਰੀ ਬੱਸ 100 ਫੁੱਟ ਡੂੰਘੀ ਖਾਈ ‘ਚ ਡਿੱਗ ਗਈ। ਇਸ ਹਾਦਸੇ ‘ਚ 4 ਯਾਤਰੀਆਂ ਦੀ ਮੌਤ ਹੋ ਗਈ। ਜਦਕਿ 24 ਲੋਕ ਜ਼ਖਮੀ ਹਨ।
ਮਰਨ ਵਾਲਿਆਂ ਵਿੱਚ ਇੱਕ ਬੱਚਾ, ਦੋ ਔਰਤਾਂ ਅਤੇ ਇੱਕ ਪੁਰਸ਼ ਸ਼ਾਮਲ ਹਨ। ਸਾਰੇ 24 ਜ਼ਖਮੀਆਂ ਦਾ ਹਲਦਵਾਨੀ ਦੇ ਸੁਸ਼ੀਲਾ ਤਿਵਾੜੀ ਹਸਪਤਾਲ ‘ਚ ਇਲਾਜ ਚੱਲ ਰਿਹਾ ਹੈ। ਡਰਾਈਵਰ ਸਮੇਤ 12 ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।
ਇਹ ਬੱਸ ਸਵੇਰੇ ਕਰੀਬ 5 ਵਜੇ ਪਿਥੌਰਾਗੜ੍ਹ ਤੋਂ ਹਲਦਵਾਨੀ ਲਈ ਰਵਾਨਾ ਹੋਈ ਸੀ। ਇਹ ਹਾਦਸਾ ਨੈਨੀਤਾਲ ਦੇ ਭੀਮਤਾਲ ਇਲਾਕੇ ਦੇ ਵੋਹਰਾ ਕੁਨ ‘ਚ ਦੁਪਹਿਰ ਸਮੇਂ ਵਾਪਰਿਆ। ਜਾਣਕਾਰੀ ਮੁਤਾਬਕ ਗਲਤ ਸਾਈਡ ਤੋਂ ਆ ਰਹੀ ਆਲਟੋ ਨੂੰ ਬਚਾਉਣ ਦੀ ਕੋਸ਼ਿਸ਼ ਕਰਦੇ ਹੋਏ ਬੱਸ ਖਾਈ ‘ਚ ਜਾ ਡਿੱਗੀ।
ਸੂਚਨਾ ਮਿਲਣ ਤੋਂ ਬਾਅਦ ਐੱਸ.ਡੀ.ਆਰ.ਐੱਫ., ਫਾਇਰ ਵਿਭਾਗ, ਲੋਕਲ ਟੀਮ ਅਤੇ ਸਥਾਨਕ ਲੋਕਾਂ ਨੇ ਮੌਕੇ ‘ਤੇ ਪਹੁੰਚ ਕੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ। ਜ਼ਖਮੀਆਂ ਨੂੰ ਰੱਸੀਆਂ ਨਾਲ ਬੰਨ੍ਹ ਕੇ ਅਤੇ ਮੋਢਿਆਂ ਉੱਤੇ ਚੁੱਕ ਕੇ ਸੜਕ ‘ਤੇ ਲਿਆਂਦਾ ਗਿਆ। ਸੀਐਮ ਪੁਸ਼ਕਰ ਸਿੰਘ ਧਾਮੀ ਨੇ ਹਾਦਸੇ ‘ਤੇ ਦੁੱਖ ਪ੍ਰਗਟ ਕੀਤਾ ਹੈ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।