ਜੇ ਡੱਲੇਵਾਲ ਸ਼ਹੀਦ ਹੋਏ ਤਾਂ ਹਾਲਾਤ ਵਿਗਾੜਨ ਦੀ ਜ਼ਿੰਮੇਵਾਰ ਸਰਕਾਰ ਹੋਵੇਗੀ: ਕਿਸਾਨ ਆਗੂ

Punjab

ਖਨੌਰੀ: 25 ਦਸੰਬਰ, ਦੇਸ਼ ਕਲਿੱਕ ਬਿਓਰੋ
ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਡੱਲੇਵਾਲ ਨੇ ਪੰਜਾਬ ਸਰਕਾਰ ਦੀ ਮਰਨ ਵਰਤ ਛੱਡਣ ਜਾਂ ਮੈਡੀਕਲ ਇਲਾਜ ਲੈਣ ਦੀ ਅਪੀਲ ਨੂੰ ਮੁੱਢ ਤੋਂ ਖਾਰਜ ਕਰਦਿਆਂ ਕਿਹਾ ਹੈ ਕਿ ਉਹ ਜਾਂ ਤਾਂ ਐਮ ਐਸ ਪੀ ਦੀ ਮੰਗ ਮੰਨਵਾ ਲੈਣਗੇ ਅਤੇ ਜਾਂ ਸ਼ਹੀਦੀ ਜਾਮ ਪੀਣਗੇ।
ਪੰਜਾਬ ਸਰਕਾਰ ਦੇ ਵਫਦ ਨਾਲ ਉਪਰੋਕਤ ਗੱਲਬਾਤ ਕਰਦਿਆਂ ਉਨ੍ਹਾ ਕਿਹਾ ਕਿ ਉਹ ਐਮ ਐਸ ਪੀ ਦੀ ਮੰਗ ਮੰਨਣ ਤੱਕ ਵਰਤ ਨਹੀਂ ਤੋੜਨਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀਆਂ ਮੰਗਾਂ ਮੰਨਣ ਲਈ ਕੇਂਦਰ ਸਰਕਾਰ ‘ਤੇ ਦਬਾਅ ਪਾਵੇ। ਉਨ੍ਹਾਂ ਪੰਜਾਬ ਸਰਕਾਰ ਦੇ ਨੁੰਮਾਇੰਦਿਆਂ ਨੂੰ ਪੰਜਾਬ ਵਿੱਚ ਗਵਰਨਰੀ ਰਾਜ ਲੱਗਣ ਬਾਰੇ ਸੁਚੇਤ ਰਹਿਣ ਲਈ ਕਿਹਾ।
ਇਸੇ ਦੌਰਾਨ ਅੱਜ ਖਨੌਰੀ ਬਾਰਡਰ ‘ਤੇ ਕਿਸਾਨ ਲੀਡਰਾਂ ਨੇ ਇੱਕ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ ਨਾ ਤਾਂ ਮਰਨ ਵਰਤ ਤੋੜਨਗੇ ਅਤੇ ਨਾ ਹੀ ਡਾਕਟਰੀ ਸਹਾਇਤਾ ਲੈਣਗੇ। ਉਨ੍ਹਾਂ ਕਿਹਾ ਕਿ ਜੇਕਰ ਕਿਸਾਨ ਨੇਤਾ ਸ਼ਹੀਦੀ ਪ੍ਰਾਪਤ ਕਰ ਜਾਂਦੇ ਹਨ ਤਾਂ ਬਣਨ ਵਾਲੇ ਹਾਲਾਤਾਂ ਲਈ ਸਰਕਾਰ ਜ਼ਿੰਮੇਵਾਰ ਹੋਵੇਗੀ। ਉਨ੍ਹਾਂ ਅੱਗੇ ਕਿਹਾ ਕਿ ਅਜਿਹੀ ਹਾਲਤ ਵਿੱਚ ਕਿਸਾਨ ਘਰ ਨਹੀਂ ਬੈਠਣਗੇ ਅਤੈ ਸੰਘਰਸ਼ ਨੂੰ ਪ੍ਰਚੰਡ ਕਰਨਗੇ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।