ਜਲੰਧਰ, 26 ਦਸੰਬਰ, ਦੇਸ਼ ਕਲਿਕ ਬਿਊਰੋ :
ਜਲੰਧਰ ‘ਚ ਅੱਜ ਸਵੇਰੇ ਪੁਲਿਸ ਅਤੇ ਇੱਕ ਗੈਂਗਸਟਰ ਵਿਚਾਲੇ ਮੁਕਾਬਲਾ ਹੋਇਆ। ਬਦਮਾਸ਼ ਨੇ ਪੁਲਿਸ ‘ਤੇ ਗੋਲੀ ਚਲਾਉਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਪੁਲਿਸ ਨੇ ਜਵਾਬੀ ਕਾਰਵਾਈ ਕਰਦੇ ਹੋਏ ਗੈਂਗਸਟਰ ‘ਤੇ ਗੋਲੀਆਂ ਚਲਾ ਦਿੱਤੀਆਂ। ਬਦਮਾਸ਼ ਦੀ ਲੱਤ ਵਿੱਚ ਗੋਲੀ ਲੱਗੀ ਹੈ।
ਫਿਲਹਾਲ ਜਲੰਧਰ ਦੇ ਪੁਲਸ ਕਮਿਸ਼ਨਰ ਸਵਪਨ ਸ਼ਰਮਾ ਮੌਕੇ ‘ਤੇ ਜਾ ਰਹੇ ਹਨ। ਜਾਣਕਾਰੀ ਅਨੁਸਾਰ ਜੱਗੂ ਭਗਵਾਨਪੁਰੀਆ ਦੇ ਗੁੰਡੇ ਨੂੰ ਪੁਲਿਸ ਨੇ ਕਿਸੇ ਮਾਮਲੇ ਵਿੱਚ ਫੜਿਆ ਸੀ। ਅੱਜ ਉਸ ਕੋਲੋਂ ਹਥਿਆਰ ਬਰਾਮਦ ਕਰਨੇ ਸਨ। ਇਸ ਕਾਰਨ ਪੁਲਸ ਉਸ ਨੂੰ ਜਮਸ਼ੇਦ ਖਾਸ ਇਲਾਕੇ ਲੈ ਗਈ।
ਅਚਾਨਕ ਬਦਮਾਸ਼ ਨੇ ਪੁਲਿਸ ਟੀਮ ‘ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਆਪਣੇ ਬਚਾਅ ਲਈ ਪੁਲਿਸ ਮੁਲਾਜ਼ਮਾਂ ਨੇ ਗੈਂਗਸਟਰ ਦੀ ਲੱਤ ਵਿੱਚ ਗੋਲੀ ਮਾਰ ਦਿੱਤੀ। ਮੁਕਾਬਲੇ ਦੌਰਾਨ ਦੋਵਾਂ ਪਾਸਿਆਂ ਤੋਂ 15 ਦੇ ਕਰੀਬ ਗੋਲੀਆਂ ਚੱਲੀਆਂ। ਪੁਲਸ ਨੇ ਜ਼ਖਮੀ ਗੈਂਗਸਟਰ ਨੂੰ ਇਲਾਜ ਲਈ ਸਿਵਲ ਹਸਪਤਾਲ ‘ਚ ਦਾਖਲ ਕਰਵਾਇਆ ਹੈ।
ਜਲੰਧਰ ‘ਚ ਸਵੇਰੇ-ਸਵੇਰੇ ਪੁਲਿਸ ਅਤੇ ਗੈਂਗਸਟਰ ਵਿਚਾਲੇ ਮੁਕਾਬਲਾ