ਪਟਿਆਲਾ, 26 ਦਸੰਬਰ, ਦੇਸ਼ ਕਲਿੱਕ ਬਿਓਰੋ :
ਪੰਜਾਬ ਕਾਂਗਰਸ ਨੇ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਇਕ ਵੱਡੇ ਆਗੂ ਨੂੰ ਬਾਹਰ ਦੇ ਰਸਤਾ ਦਿਖਾ ਦਿੱਤਾ। ਨਗਰ ਕੌਂਸਲ ਪਾਤੜਾਂ ਤੇ ਸਾਬਕਾ ਪ੍ਰਧਾਨ ਅਤੇ ਕਾਂਗਰਸੀ ਆਗੂ ਨਰਿੰਦਰ ਸਿੰਗਲਾ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ 6 ਸਾਲਾਂ ਲਈ ਪਾਰਟੀ ਵਿਚੋਂ ਕੱਢ ਦਿੱਤਾ। ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਮਹੰਤ ਹਰਵਿੰਦਰ ਸਿੰਘ ਖਨੌੜਾ ਵੱਲੋਂ ਜਾਰੀ ਪੱਤਰ ਵਿੱਚ ਕਿਹਾ ਗਿਆ ਕਿ ਨਗਰ ਕੌਂਸਲ ਪਾਤੜਾਂ ਦਾ ਸਾਬਕਾ ਪ੍ਰਧਾਨ ਅਤੇ ਕਾਂਗਰਸੀ ਆਗੂ ਨਰਿੰਦਰ ਸਿੰਗਲਾ ਲਗਾਤਾਰ ਕਾਂਗਰਸ ਪਾਰਟੀ ਵਿਰੋਧੀ ਗਤੀਵਿਧੀਆਂ ਕਰ ਰਿਹਾ ਹੈ। ਉਸ ਨੂੰ ਪਹਿਲਾਂ ਵੀ 6 ਜੂਨ 2024 ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਸੀ, ਪ੍ਰੰਤੂ ਉਦਾ ਕੋਈ ਠੋਸ ਜਵਾਬ ਨਹੀਂ ਦੇ ਸਕਿਆ। ਇਸ ਵਾਰ 21 ਦਸੰਬਰ 2024 ਨੂੰ ਨਗਰ ਪੰਚਾਇਤ ਘੱਗਾਂ ਦੀਆਂ ਚੋਣਾਂ ਵਿੱਚ ਕਾਂਗਰਸੀ ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਲ ਹੁੰਦਾ ਰਿਹਾ ਹੈ।
ਇਸ ਸਬੰਧੀ ਕਾਂਗਰਸ ਹਲਕਾ ਸ਼ੁਤਰਾਣਾ ਦੇ ਇੰਚਾਰਜ ਵੱਲੋਂ ਵੀ ਕਈ ਵਾਰ ਸ਼ਿਕਾਇਤਾਂ ਕੀਤੀਆ ਗਈਆਂ ਹਨ। ਉਹ ਕਈ ਵਾਰ ਸਮਝਾਉਣ ਦੇ ਬਾਵਜੂਦ ਪਾਰਟੀ ਵਿਰੋਧੀ ਗਤੀਵਿਧੀਆਂ ਕਰਦਾ ਰਿਹਾ ਹੈ। ਹੁਣ ਕਾਂਗਰਸ ਹਾਈਕਮਾਂਡ ਦੀ ਮਨਜ਼ੂਰੀ ਤੋਂ ਬਾਅਦ ਨਰਿੰਦਰ ਸਿੰਗਲਾ ਨੂੰ 6 ਸਾਲਾਂ ਲਈ ਪਾਰਟੀ ਵਿਚੋਂ ਕੱਢ ਦਿੱਤਾ ਗਿਆ ਹੈ।