ਚੰਡੀਗੜ੍ਹ, 26 ਦਸੰਬਰ, ਦੇਸ਼ ਕਲਿਕ ਬਿਊਰੋ :
ਪੰਜਾਬ ਅਤੇ ਚੰਡੀਗੜ੍ਹ ਵਿੱਚ ਸੀਤ ਲਹਿਰ ਦਾ ਦੌਰ ਜਾਰੀ ਹੈ। ਅੱਜ 15 ਜ਼ਿਲ੍ਹਿਆਂ ਵਿੱਚ ਸੀਤ ਲਹਿਰ ਅਤੇ ਸੰਘਣੀ ਧੁੰਦ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਦੂਜੇ ਪਾਸੇ ਵੈਸਟਰਨ ਡਿਸਟਰਬੈਂਸ ਵੀ ਸਰਗਰਮ ਹੋ ਰਿਹਾ ਹੈ। ਇਸ ਕਾਰਨ ਮੌਸਮ ਵਿਭਾਗ ਨੇ ਅੱਜ ਸੂਬੇ ਦੇ ਕੁਝ ਜ਼ਿਲ੍ਹਿਆਂ ਵਿੱਚ ਹਨੇਰੀ ਤੂਫ਼ਾਨ ਦੀ ਸੰਭਾਵਨਾ ਵੀ ਪ੍ਰਗਟਾਈ ਹੈ।
ਜਦੋਂ ਕਿ 27 ਦਸੰਬਰ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਗੜੇਮਾਰੀ ਹੋਵੇਗੀ ਅਤੇ 30 ਤੋਂ 40 ਕਿਲੋਮੀਟਰ ਦੀ ਰਫ਼ਤਾਰ ਨਾਲ ਹਵਾਵਾਂ ਚੱਲਣਗੀਆਂ। ਇਸ ਦੇ ਲਈ ਵਿਭਾਗ ਨੇ ਆਰੇਂਜ ਅਲਰਟ ਜਾਰੀ ਕੀਤਾ ਹੈ। ਤਾਪਮਾਨ ਵੀ ਘੱਟ ਜਾਵੇਗਾ। ਹਾਲਾਂਕਿ ਪਿਛਲੇ 24 ਘੰਟਿਆਂ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 1.8 ਡਿਗਰੀ ਦਾ ਵਾਧਾ ਹੋਇਆ ਹੈ। ਹੁਣ ਇਹ ਆਮ ਦੇ ਨੇੜੇ ਪਹੁੰਚ ਗਿਆ ਹੈ।
ਅੱਜ ਲਈ ਮੌਸਮ ਵਿਭਾਗ ਨੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮੋਗਾ, ਬਠਿੰਡਾ ਅਤੇ ਲੁਧਿਆਣਾ ਲਈ ਸੀਤ ਲਹਿਰ ਅਤੇ ਸੰਘਣੀ ਧੁੰਦ ਦਾ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਨੇ ਲੋਕਾਂ ਨੂੰ ਲੋੜ ਪੈਣ ‘ਤੇ ਹੀ ਘਰੋਂ ਬਾਹਰ ਨਿਕਲਣ ਦੀ ਸਲਾਹ ਦਿੱਤੀ ਹੈ।
ਪੰਜਾਬ ਦੇ 15 ਜ਼ਿਲ੍ਹਿਆਂ ‘ਚ ਸ਼ੀਤ ਲਹਿਰ ਅਤੇ ਸੰਘਣੀ ਧੁੰਦ ਨੂੰ ਲੈ ਕੇ Alert ਜਾਰੀ, ਹਨੇਰੀ ਤੂਫ਼ਾਨ ਦੀ ਸੰਭਾਵਨਾ