ਭੁੱਖ ਹੜਤਾਲ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਨਾਜ਼ੁਕ, ਬੋਲਣ ਤੋਂ ਵੀ ਅਸਮਰੱਥ

ਪੰਜਾਬ

ਖਨੌਰੀ, 26 ਦਸੰਬਰ, ਦੇਸ਼ ਕਲਿਕ ਬਿਊਰੋ :
ਫਸਲਾਂ ਦੀ MSP ਸਮੇਤ 13 ਮੰਗਾਂ ਨੂੰ ਲੈ ਕੇ ਖਨੌਰੀ ਬਾਰਡਰ ਵਿਖੇ ਭੁੱਖ ਹੜਤਾਲ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ ਵੀਰਵਾਰ ਨੂੰ 31ਵੇਂ ਦਿਨ ਵਿੱਚ ਦਾਖਲ ਹੋ ਗਿਆ ਹੈ। ਉਨ੍ਹਾਂ ਦੀ ਤਬੀਅਤ ਨਾਜੁਕ ਬਣੀ ਹੋਈ ਹੈ। ਹੁਣ ਉਹ ਗੱਲਬਾਤ ਵੀ ਨਹੀਂ ਕਰ ਪਾ ਰਹੇ। ਉਹ ਸਿਰਫ ਇਸ਼ਾਰਿਆਂ ਨਾਲ ਹੀ ਗੱਲ ਕਰ ਰਹੇ ਹਨ।
ਦੂਜੇ ਪਾਸੇ, 30 ਦਸੰਬਰ ਨੂੰ ਅੰਦੋਲਨ ਦੇ ਸਮਰਥਨ ਵਿੱਚ ਹੋਣ ਵਾਲੇ ਪੰਜਾਬ ਬੰਦ ਨੂੰ ਲੈ ਕੇ ਅੱਜ ਖਨੌਰੀ ਵਿਖੇ ਇੱਕ ਮਹੱਤਵਪੂਰਨ ਮੀਟਿੰਗ ਹੋਵੇਗੀ। ਇਸ ਵਿੱਚ ਵਪਾਰ ਮੰਡਲ, ਸਮਾਜਿਕ ਅਤੇ ਧਾਰਮਿਕ ਸੰਸਥਾਵਾਂ ਦੇ ਪ੍ਰਤੀਨਿਧੀ ਅਤੇ ਵੱਖ-ਵੱਖ ਯੂਨੀਅਨਾਂ ਦੇ ਨੇਤਾ ਸ਼ਾਮਲ ਹੋਣਗੇ।
ਡਾਕਟਰੀ ਟੀਮ ਨੇ ਮੈਡਿਕਲ ਬੁਲੇਟਿਨ ਜਾਰੀ ਕਰਦੇ ਹੋਏ ਦੱਸਿਆ ਕਿ ਜਗਜੀਤ ਸਿੰਘ ਡੱਲੇਵਾਲ ਦਾ ਬਲੱਡ ਪ੍ਰੈਸ਼ਰ ਬਹੁਤ ਚਿੰਤਾਜਨਕ ਸਥਿਤੀ ਵਿੱਚ ਹੈ। ਉਨ੍ਹਾਂ ਨੇ 30 ਦਿਨਾਂ ਤੋਂ ਕੁਝ ਵੀ ਨਹੀਂ ਖਾਧਾ ਅਤੇ ਪਾਣੀ ਤੋਂ ਬਿਨਾ ਕੁਝ ਨਹੀਂ ਪੀਤਾ। ਉਨ੍ਹਾਂ ਦੇ ਹੱਥ ਪੀਲੇ ਪਏ ਹੋਏ ਹਨ ਅਤੇ ਹੁਣ ਉਹ ਬੋਲਣ ਦੇ ਕਾਬਲ ਨਹੀਂ ਹਨ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।