ਨਵੀਂ ਦਿੱਲੀ, 26 ਦਸੰਬਰ, ਦੇਸ਼ ਕਲਿੱਕ ਬਿਓਰੋ :
ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੀ ਅਚਾਨਕ ਸਿਹਤ ਖਰਾਬ ਹੋਣ ਤੋਂ ਬਾਅਦ ਉਨ੍ਹਾਂ ਨੂੰ ਦਿੱਲੀ ਦੇ ਏਮਜ਼ ਵਿੱਚ ਭਰਤੀ ਕਰਵਾਇਆ ਗਿਆ ਹੈ। ਖ਼ਬਰਾਂ ਅਨੁਸਾਰ ਸਾਬਕਾ ਪ੍ਰਧਾਨ ਮੰਤਰੀ ਦੀ ਹਾਲਫ ਫਿਲਹਾਲ ਗੰਭੀਰ ਹੈ। ਉਨ੍ਹਾਂ ਨੂੰ ਐਂਮਰਜੈਂਸੀ ਵਿੱਚ ਭਰਤੀ ਕਰਵਾਇਆ ਗਿਆ ਹੈ। ਹਸਪਤਾਲ ਵਿੱਚ ਹੋਣ ਦੇ ਕਾਰਨਾਂ ਦੇ ਅਜੇ ਪਤਾ ਨਹੀਂ ਲਗਿਆ। ਹਸਪਤਾਲ ਦੇ ਸੂਤਰਾਂ ਅਨੁਸਾਰ ਡਾਕਟਰਾਂ ਉਨ੍ਹਾਂ ਉਤੇ ਲਗਾਤਾਰ ਨਜ਼ਰ ਰੱਖ ਰਹੇ ਹਨ।
ਜ਼ਿਕਰਯੋਗ ਹੈ ਕਿ ਡਾਕਟਰ ਮਨਮੋਹਨ ਸਿੰਘ ਯੂਪੀਏ ਦੀ ਸਰਕਾਰ ਸਮੇਂ ਸਾਲ 2004 ਤੋਂ ਸਾਲ 2014 ਤੱਕ ਪ੍ਰਧਾਨ ਮੰਤਰੀ ਰਹੇ ਹਨ।
Published on: ਦਸੰਬਰ 26, 2024 10:00 ਬਾਃ ਦੁਃ