ਸਿੱਖਿਆ ਮੰਤਰੀ ਦੇ ਪਿੰਡ ’ਚ ਪੈਟਰੋਲ ਦੀਆਂ ਬੋਤਲਾਂ ਲੈ ਕੇ ਟੈਂਕੀ ਉਤੇ ਚੜ੍ਹੇ ਸੰਘਰਸ਼ੀ ਅਧਿਆਪਕ

ਪੰਜਾਬ

ਆਨੰਦਪੁਰ ਸਾਹਿਬ, 26 ਦਸੰਬਰ, ਦੇਸ਼ ਕਲਿੱਕ ਬਿਓਰੋ :

ਪਿਛਲੇ ਲੰਮੇ ਸਮੇਂ ਤੋਂ ਨਿਯੁਕਤੀ ਪੱਤਰ ਲੈਣ ਲਈ ਸੰਘਰਸ਼ ਕਰ ਰਹੇ 5994 ਈਟੀਟੀ ਅਧਿਆਪਕ ਅੱਜ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਪਿੰਡ ਗੰਭੀਰਪੁਰ ਤੇ ਗੁਆਂਢੀ ਪਿੰਡ ਮਾਂਗੇਵਾਲ ਦੀਆਂ ਟੈਕੀਆਂ ਉਤੇ ਜਾ ਚੜ੍ਹੇ। ਪਿੰਡ ਮਾਂਗੇਵਾਲ ਦੀ ਪਾਣੀ ਵਾਲੀ ਟੈਂਕੀ ਉਤੇ ਚੜ੍ਹੇ ਪੈਟਰੋਲ ਦੀਆਂ ਬੋਤਲਾਂ ਲੈ ਕੇ ਦੋ ਬੇਰੁਜ਼ਗਾਰ ਅਧਿਆਪਕ ਚੜ੍ਹ ਗਏ। ਆਦਰਸ਼ ਕੁਮਾਰ ਆਧਿਆਪਕ ਆਗੂ ਨੇ ਕਿਹਾ ਕਿ ਉਹ ਪਿਛਲੇ ਲੰਮੇ ਸਮੇਂ ਤੋਂ ਨਿਯੁਕਤੀ ਪੱਤਰ ਲੈਣ ਲਈ ਸੰਘਰਸ਼ ਕਰਦੇ ਆ ਰਹੇ ਹਨ, ਪਰ ਸਿੱਖਿਆ ਮੰਤਰੀ ਤੇ ਸਿੱਖਿਆ ਵਿਭਾਗ ਸਿਰਫ ਲਾਰੇ ਹੀ ਲਾ ਰਹੇ ਹਨ। ਉਨ੍ਹਾਂ ਕਿਹਾ ਕਿ ਉਦੋਂ ਤੱਕ ਟੈਂਕੀ ਤੋਂ ਨਹੀਂ ਉਤਰਨਗੇ ਜਦੋਂ ਤੱਕ ਉਨ੍ਹਾਂ ਨੂੰ ਨਿਯੁਕਤੀ ਪੱਤਰ ਨਹੀਂ ਮਿਲਦੇ। ਆਗੂਆਂ ਜੇਕਰ ਪ੍ਰਸ਼ਾਸਨ ਨੇ ਸਾਡੇ ਨਾਲ ਕੋਈ ਜ਼ਬਰਦਸਤੀ ਕਰਨ ਦੀ ਕੋਸ਼ਿਸ਼ ਕੀਤੀ ਤਾਂ ਅਸੀਂ ਤੇਲ੍ਹ ਪਾ ਕੇ ਆਪਣੇ ਆਪ ਨੂੰ ਅੱਗ ਲਗਾ ਲਵਾਂਗੇ।

ਦੂਜੇ ਪਾਸੇ ਇਸ ਤੋਂ ਬਾਅਦ ਇਕ ਮਹਿਲਾ ਸਮੇਤ 4 ਹੋਰ ਬੇਰੁਜ਼ਗਾਰ ਅਧਿਆਪਕ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਪਿੰਡ ਗੰਭੀਰਪੁਰ ਦੀ ਪਾਣੀ ਵਾਲੀ ਟੈਂਕੀ ਉਤੇ ਚੜ੍ਹ ਗਏ। ਆਗੂਆਂ ਨੇ ਕਿਹਾ ਕਿ ਪਹਿਲਾਂ ਦੂਜੇ ਪਿੰਡ ਦੀ ਟੈਂਕੀ ਉਤੇ ਚੜ੍ਹੇ ਸਨ, ਹੁਣ ਅਸੀਂ ਚੜ੍ਹ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਛੇਤੀ ਮੰਗਾਂ ਨਾ ਮੰਨੀਆਂ ਦਾ ਪੂਰੇ ਹਲਕੇ ਵਿੱਚ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਜਿਸ ਤੋਂ ਨਿਕਲਣ ਵਾਲੇ ਸਿੱਟਿਆਂ ਲਈ ਪੰਜਾਬ ਸਰਕਾਰ ਜ਼ਿੰਮੇਵਾਰ ਹੋਵੇਗੀ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।