ਚੰਡੀਗ੍ੜ੍ਹ: 27 ਦਸੰਬਰ, ਦੇਸ਼ ਕਲਿੱਕ ਬਿਓਰੋ
ਸਾਬਕਾ ਮੰਤਰੀ ਸਿੰਕੰਦਰ ਸਿੰਘ ਮਲੂਕਾ ਦੀ ਨੂੰਹ ਪਰਮਪਾਲ ਕੌਰ ਮਲੂਕਾ ਨੇ ਪੈਨਸ਼ਨ ਤੇ ਹੋਰ ਲਾਭ ਲੈਣ ਲਈ ਕੇਂਦਰੀ ਪ੍ਰਸ਼ਾਸ਼ਕੀ ਟ੍ਰਿਬਿਊਨਲ (CAT) ਕੋਲ ਪਹੁੰਚ ਕੀਤੀ ਹੈ। ਜ਼ਿਕਰਯੋਗ ਹੈ ਕਿ ਪਰਮਪਾਲ ਕੌਰ ਮਲੂਕਾ ਨੇ ਸਾਲ 2024 ‘ਚ ਪੰਜਾਬ ਸਰਕਾਰ ਨੂੰ ਆਪਣਾ ਅਸਤੀਫਾ ਭੇਜਿਆ ਸੀ ਪਰ ਪੰਜਾਬ ਸਰਕਾਰ ਨੇ ਮਨਜ਼ੂਰ ਨਹੀਂ ਕੀਤਾ ਸੀ।ਜੇਕਰ ਸੂਬਿਆਂ ਵੱਲੋਂ ਅਜਿਹੇ ਅਧਿਕਾਰੀਆਂ ਦੇ ਅਸਤੀਫ਼ੇ ਪ੍ਰਵਾਨ ਨਹੀਂ ਕੀਤੇ ਜਾਂਦੇ ਤਾਂ ਕੇਂਦਰ ਸਰਕਾਰ ਕੋਲ ਅਸਤੀਫ਼ੇ ਪ੍ਰਵਾਨ ਕਰਨ ਦੇ ਅਧਿਕਾਰ ਹਨ। ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦਾ ਅਸਤੀਫਾ ਪ੍ਰਵਾਨ ਨਹੀਂ ਕੀਤਾ ਗਿਆ ਤਾਂ ਕੇਂਦਰ ਸਰਕਾਰ ਨੇ ਪ੍ਰਵਾਨ ਕਰ ਲਿਆ ਸੀ ਅਤੇ ਉਹ ਬਠਿੰਡਾ ਲੋਕ ਸਭਾ ਸੀਟ ਤੋਂ ਭਾਜਪਾ ਉਮੀਦਵਾਰ ਵਜੋਂ ਚੋਣ ਲੜੇ ਸਨ ਅਤੇ ਹਾਰ ਗਏ ਸਨ।
Published on: ਦਸੰਬਰ 27, 2024 5:00 ਬਾਃ ਦੁਃ