ਖਨੌਰੀ, 27 ਦਸੰਬਰ, ਦੇਸ਼ ਕਲਿਕ ਬਿਊਰੋ :
ਫਰਵਰੀ ਮਹੀਨੇ ਤੋਂ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਸਮੇਤ 13 ਮੰਗਾਂ ਨੂੰ ਲੈ ਕੇ ਪੰਜਾਬ ਦੇ ਸ਼ੰਭੂ ਅਤੇ ਖਨੌਰੀ ਬਾਰਡਰ ‘ਤੇ ਕਿਸਾਨ ਅੰਦੋਲਨ ਚੱਲ ਰਿਹਾ ਹੈ। ਖਨੌਰੀ ਸਰਹੱਦ ਵਿਖੇ 70 ਸਾਲਾ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ (ਸ਼ੁੱਕਰਵਾਰ) 32ਵੇਂ ਦਿਨ ਵਿੱਚ ਦਾਖ਼ਲ ਹੋ ਗਿਆ ਹੈ। ਉਨ੍ਹਾਂ ਨੇ ਪਾਣੀ ਪੀਣਾ ਵੀ ਬੰਦ ਕਰ ਦਿੱਤਾ ਹੈ।
ਉਨ੍ਹਾਂ ਦੀ ਸਿਹਤ ਨਾਜ਼ੁਕ ਬਣੀ ਹੋਈ ਹੈ। ਇਸ ਤੋਂ ਬਾਅਦ ਵੀ ਉਨ੍ਹਾਂ ਨੇ ਡਾਕਟਰੀ ਸਹਾਇਤਾ ਲੈਣ ਤੋਂ ਸਾਫ਼ ਇਨਕਾਰ ਕਰ ਦਿੱਤਾ ਅਤੇ ਮੋਰਚੇ ‘ਤੇ ਬਣੇ ਰਹਿਣ ਦਾ ਫੈਸਲਾ ਕੀਤਾ ਹੈ। ਦੂਜੇ ਪਾਸੇ ਅੱਜ ਪੰਜਾਬ ਬੰਦ ਨੂੰ ਲੈ ਕੇ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਦੋਵੇਂ ਮੋਰਚਿਆਂ ਦੀਆਂ ਵਪਾਰਕ, ਸਮਾਜਿਕ, ਸੱਭਿਆਚਾਰਕ ਤੇ ਧਾਰਮਿਕ ਜਥੇਬੰਦੀਆਂ ਨਾਲ ਮੀਟਿੰਗਾਂ ਹੋਣਗੀਆਂ। ਜਿਸ ਵਿੱਚ ਅਗਲੇਰੀ ਰਣਨੀਤੀ ਤਿਆਰ ਕੀਤੀ ਜਾਵੇਗੀ।
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਨਾਜ਼ੁਕ, ਪਾਣੀ ਪੀਣਾ ਵੀ ਛੱਡਿਆ