ਡਾਕਟਰ ਮਨਮੋਹਨ ਸਿੰਘ ਦੇ ਪ੍ਰਧਾਨ ਮੰਤਰੀ ਬਣਨ ਤੱਕ ਦਾ ਸਫ਼ਰ

ਪੰਜਾਬ ਰਾਸ਼ਟਰੀ

ਚੰਡੀਗੜ੍ਹ, 27 ਦਸੰਬਰ, ਦੇਸ਼ ਕਲਿੱਕ ਬਿਓਰੋ :

ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦਾ 26 ਦਸੰਬਰ 2024 ਵੀਰਵਾਰ ਦੀ ਰਾਤ ਨੂੰ ਦਿੱਲੀ ਦੇ ਏਮਜ਼ ਦੇਹਾਂਤ ਹੋ ਗਿਆ। ਡਾਕਟਰ ਮਨਮੋਹਨ ਸਿੰਘ ਦਾ ਜਨਮ ਪਾਕਿਸਤਾਨ ਦੇ ਪੰਜਾਬ ਦੇ ਪਿੰਡ ਗਹਿ ਵਿਖੇ ਸਰਦਾਰ ਗੁਰਮੁਖ ਸਿੰਘ ਤੇ ਸਰਦਾਰਨੀ ਅੰਮ੍ਰਿਤ ਕੌਰ ਦੇ ਘਰ 26 ਸਤੰਬਰ 1932 ਨੂੰ ਹੋਇਆ। 1947 ਵਿੱਚ ਦੇਸ਼ ਦੀ ਹੋਈ ਵੰਡ ਸਮੇਂ ਉਨ੍ਹਾਂ ਦਾ ਪਰਿਵਾਰ ਅੰਮ੍ਰਿਤਸਰ ਆ ਵਸਿਆ। ਮਨਮੋਹਨ ਸਿੰਘ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਤੋਂ 1952 ਵਿੱਚ ਬੀਏ ਦੀ ਡਿਗਰੀ ਅਤੇ 1954 ਐਮ.ਏ ਦੀ ਡਿਗਰੀ ਕੀਤੀ। 1957 ਵਿੱਚ ਉਹਨਾਂ ਨੇ ਕੈਂਬਰਿਜ ਯੂਨੀਵਰਸਿਟੀ ਲੰਡਨ ਤੋਂ ਅਰਥ -ਸ਼ਾਸਤਰ ਵਿੱਚ ਫ਼ਸਟ ਕਲਾਸ ਆਨਰਸ ਡਿਗਰੀ ਹਾਸਲ ਕੀਤੀ ਤੇ ਫਿਰ 1962 ਵਿੱਚ ਆਕਸਫੋਰਡ ਯੂਨੀਵਰਸਿਟੀ ਤੋਂ ਅਰਥ-ਸ਼ਾਸਤਰ ਵਿੱਚ ਹੀ ਡਾਕਟਰ ਆਫ਼ ਫਿਲਾਸਫ਼ੀ ਦੀ ਡਿਗਰੀ ਹਾਸਲ ਕੀਤੀ। ਸਾਲ 1957 ਤੋਂ 1965 ਤੱਕ ਉਹ ਪੰਜਾਬ ਯੂਨੀਵਰਸਿਟੀ ਵਿੱਚ ਇਕ ਅਧਿਆਪਕ ਵਜੋਂ ਸੇਵਾਵਾਂ ਨਿਭਾਉਂਦੇ ਰਹੇ। 1969 ਤੋਂ 1971 ਤੱਕ ਦਿੱਲੀ ਸਕੂਲ ਆਫ ਇਕੋਨਾਮਿਕਸ ਵਿੱਚ ਅੰਤਰਰਾਸ਼ਟਰੀ ਵਪਾਰ ਦੇ ਪ੍ਰੋਫੈਸਰ ਰਹੇ। 1976 ਵਿੱਚ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਵਿੱਚ ਆਨਰੇਰੀ ਪ੍ਰੋਫੈਸਰ ਰਹੇ।

ਉਨ੍ਹਾਂ ਨੂੰ 16 ਸਤੰਬਰ 1982 ਭਾਰਤੀ ਰਿਜ਼ਰਵ ਬੈਂਕ ਦੇ 15ਵੇਂ ਗਵਰਨਰ ਬਣਾਇਆ ਗਿਆ, ਜੋ 14 ਜਨਵਰੀ 1985 ਤੱਕ ਇਸ ਅਹੁਦੇ ਉਤੇ ਰਹੇ। 1985 ਤੋਂ 1987 ਤੱਕ ਉਹ ਯੋਜਨਾ ਕਮਿਸ਼ਨ ਦੇ ਉਪ ਚੇਅਰਮੈਨ ਰਹੇ। 1990 ਤੋਂ ਇਕ ਸਾਲ ਲਈ ਉਨ੍ਹਾਂ ਭਾਰਤ ਦੇ ਪ੍ਰਧਾਨ ਮੰਤਰੀ ਦੇ ਆਰਥਿਕ ਸਲਾਹਕਾਰ ਵਜੋਂ ਕੰਮ ਕੀਤਾ। 1991 ਵਿੱਚ ਨਰਸਿਮਹਾ ਰਾਓ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵਿੱਚ ਉਨ੍ਹਾਂ ਨੂੰ ਦੇਸ਼ ਦਾ ਵਿੱਤ ਮੰਤਰੀ ਬਣਾਇਆ ਗਿਆ। ਡਾ. ਮਨਮੋਹਨ ਸਿੰਘ 1991 ਤੋਂ 2019 ਤੱਕ ਅਸਾਮ ਤੋਂ ਰਾਜ ਸਭਾ ਮੈਂਬਰ ਰਹੇ। ਡਾਕਟਰ ਮਨਮੋਹਨ ਸਿੰਘ ਨੇ 1999 ਵਿੱਚ ਦਿੱਲੀ ਦੀ ਦੱਖਣ ਲੋਕ ਸਭਾ ਸੀਟ ਤੋਂ ਚੋਣ ਲੜੀ ਪ੍ਰੰਤੂ ਉਨ੍ਹਾਂ ਨੂੰ ਜਿੱਤ ਪ੍ਰਾਪਤ ਨਾ ਹੋਈ। ਫਿਰ 2019 ਤੋਂ 2024 ਤੱਕ ਉਹ ਰਾਜਸਥਾਨ ਤੋਂ ਰਾਜ ਸਭਾ ਦੇ ਮੈਂਬਰ ਰਹੇ ਹਨ। ਡਾਕਟਰ ਮਨਮੋਹਨ ਸਿੰਘ ਨੂੰ 1987 ਵਿੱਚ ਭਾਰਤ ਦੇ ਦੂਸਰੇ ਨੰਬਰ ਦੇ ਸ਼ਹਿਰੀ ਸਨਮਾਨ ਪਦਮ ਵਿਭੂਸ਼ਣ ਨਾਲ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਦੁਨੀਆ ਭਰ ਦੇ ਕਈ ਸਨਮਾਨ ਉਹ ਹਾਸਿਲ ਕਰ ਚੁੱਕੇ ਹਨ।

ਸਾਲ 2004 ਵਿੱਚ ਕਾਂਗਰਸ ਦੀ ਅਗਵਾਈ ਵਾਲੀ ਯੂਪੀਏ ਸਰਕਾਰ ਵਿੱਚ ਉਹ ਦੇਸ਼ ਦੇ ਪ੍ਰਧਾਨ ਮੰਤਰੀ ਬਣੇ। ਡਾਕਟਰ ਮਨਮੋਹਨ ਸਿੰਘ 2014 ਤੱਕ 10 ਸਾਲ ਦੇਸ਼ ਦੇ ਪ੍ਰਧਾਨ ਮੰਤਰੀ ਰਹੇ। ਡਾਕਟਰ ਮਨਮੋਹਨ ਸਿੰਘ ਦੇਸ਼ ਦੇ ਪਹਿਲੇ ਸਿੱਖ ਪ੍ਰਧਾਨ ਮੰਤਰੀ ਸਨ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।