ਪੰਜਾਬ ‘ਚ ਅੱਜ ਪੈ ਰਿਹਾ ਮੀਂਹ, ਤੇਜ਼ ਹਵਾਵਾਂ ਤੇ ਗੜੇ ਪੈਣ ਦੀ ਸੰਭਾਵਨਾ

ਪੰਜਾਬ

ਚੰਡੀਗੜ੍ਹ, 27 ਦਸੰਬਰ, ਦੇਸ਼ ਕਲਿਕ ਬਿਊਰੋ :
ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਤੋਂ ਮੌਸਮ ਬਦਲ ਗਿਆ ਹੈ। ਸੀਤ ਲਹਿਰ ਦੇ ਨਾਲ-ਨਾਲ ਸਵੇਰ ਤੋਂ ਹੀ ਬਾਰਿਸ਼ ਵੀ ਹੋ ਰਹੀ ਹੈ। ਮੌਸਮ ਵਿਭਾਗ ਨੇ ਅੱਜ ਪੰਜਾਬ ਦੇ 21 ਜ਼ਿਲ੍ਹਿਆਂ ਵਿੱਚ 30-40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨੇਰੀ ਚੱਲਣ ਲਈ ਯੈਲੋ ਅਲਰਟ ਜਾਰੀ ਕੀਤਾ ਹੈ।
ਕੁਝ ਥਾਵਾਂ ‘ਤੇ ਗੜੇ ਪੈਣ ਦੀ ਵੀ ਸੰਭਾਵਨਾ ਹੈ। ਹਾਲਾਂਕਿ ਪਿਛਲੇ 24 ਘੰਟਿਆਂ ‘ਚ ਸੂਬੇ ਦੇ ਔਸਤ ਤਾਪਮਾਨ ‘ਚ 0.6 ਡਿਗਰੀ ਦਾ ਵਾਧਾ ਹੋਇਆ ਹੈ। ਜੋ ਕਿ ਆਮ ਤਾਪਮਾਨ ਨਾਲੋਂ 2 ਡਿਗਰੀ ਵੱਧ ਹੈ। ਪਠਾਨਕੋਟ ਦੇ ਥੀਨ ਡੈਮ ਵਿੱਚ ਸਭ ਤੋਂ ਵੱਧ ਤਾਪਮਾਨ 23.9 ਡਿਗਰੀ ਦਰਜ ਕੀਤਾ ਗਿਆ ਹੈ।
ਅੱਜ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਸੰਗਰੂਰ, ਫ਼ਤਹਿਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਮਾਲੇਰਕੋਟਲਾ ਵਿੱਚ ਮੀਂਹ ਪੈਣ ਨਾਲ ਮੌਸਮ ਬਦਲੇਗਾ।
ਇੱਥੇ ਤੂਫ਼ਾਨ ਅਤੇ ਗੜੇਮਾਰੀ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ ਅਜਿਹੇ ਮੌਸਮ ਵਿੱਚ ਲੋਕਾਂ ਨੂੰ ਠੰਢ ਤੋਂ ਬਚਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ। 27 ਦਸੰਬਰ ਤੋਂ 2 ਜਨਵਰੀ ਤੱਕ ਰਾਜ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।