ਪੰਜਾਬ ਪੁਲਸ ਨੂੰ ਮਿਲੀ ਵੱਡੀ ਸਫਲਤਾ, 5 ਕਿਲੋ ਤੋਂ ਵੱਧ ਹੈਰੋਇਨ ਸਮੇਤ ਤਸਕਰ ਕਾਬੂ

ਪੰਜਾਬ


ਲੁਧਿਆਣਾ, 27 ਦਸੰਬਰ, ਦੇਸ਼ ਕਲਿਕ ਬਿਊਰੋ :
ਲੁਧਿਆਣਾ ‘ਚ ਜ਼ਿਲਾ ਪੁਲਸ ਨੇ ਵੱਡੀ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਚੈਕਿੰਗ ਦੌਰਾਨ ਇੱਕ ਨਸ਼ਾ ਤਸਕਰ ਨੂੰ ਕਾਬੂ ਕੀਤਾ ਹੈ। ਪੁਲਿਸ ਨੇ ਤਸਕਰ ਕੋਲੋਂ 5 ਕਿਲੋ ਤੋਂ ਵੱਧ ਹੈਰੋਇਨ ਬਰਾਮਦ ਕੀਤੀ ਹੈ। ਫਿਲਹਾਲ ਕਿਸੇ ਅਧਿਕਾਰੀ ਨੇ ਅਧਿਕਾਰਤ ਤੌਰ ‘ਤੇ ਪੁਸ਼ਟੀ ਨਹੀਂ ਕੀਤੀ ਹੈ ਪਰ ਸੂਤਰਾਂ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਸਲੇਮ ਟਾਬਰੀ ਨੇੜਲੇ ਖਜੂਰ ਚੌਕ ਦਾ ਰਹਿਣ ਵਾਲਾ ਹੈ।
ਪੁਲਿਸ ਨੇ ਨਸ਼ਾ ਤਸਕਰ ਕੋਲੋਂ ਡਰੱਗ ਮਨੀ ਵੀ ਬਰਾਮਦ ਕੀਤੀ ਹੈ। ਅੱਜ ਜ਼ਿਲ੍ਹਾ ਪੁਲੀਸ ਦੇ ਉੱਚ ਅਧਿਕਾਰੀ ਇਸ ਪੂਰੇ ਮਾਮਲੇ ਸਬੰਧੀ ਪ੍ਰੈਸ ਕਾਨਫਰੰਸ ਵੀ ਕਰ ਸਕਦੇ ਹਨ। ਥਾਣਾ ਸਲੇਮ ਟਾਬਰੀ ਦੀ ਪੁਲੀਸ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਕਰ ਰਹੀ ਹੈ।
ਫਿਲਹਾਲ ਪੁਲਸ ਨਸ਼ਾ ਤਸਕਰ ਤੋਂ ਪੁੱਛਗਿੱਛ ਕਰਨ ‘ਚ ਲੱਗੀ ਹੋਈ ਹੈ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਉਸ ਨੇ ਇੰਨੀ ਵੱਡੀ ਮਾਤਰਾ ‘ਚ ਨਸ਼ੀਲੇ ਪਦਾਰਥ ਕਿੱਥੋਂ ਲਿਆਂਦਾ ਅਤੇ ਉਸ ਨੇ ਅੱਗੇ ਕਿਸ ਨੂੰ ਸਪਲਾਈ ਕਰਨਾ ਸੀ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।