ਨਵੀਂ ਦਿੱਲੀ, 27 ਦਸੰਬਰ, ਦੇਸ਼ ਕਲਿੱਕ ਬਿਓਰੋ :
ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦਾ ਬੀਤੀ ਰਾਤ ਨੂੰ ਏਮਜ਼ ਹਸਪਤਾਲ ਦਿੱਲੀ ਵਿਖੇ ਦੇਹਾਂਤ ਹੋ ਗਿਆ। ਸਾਬਕਾ ਪ੍ਰਧਾਨ ਮੰਤਰੀ ਮਨਤੋਹਨ ਸਿੰਘ ਦੇ ਦੇਹਾਂਤ ਉਤੇ ਕੇਂਦਰ ਸਰਕਾਰ ਵੱਲੋਂ 7 ਦਿਨਾਂ ਲਈ ਰਾਸ਼ਟਰੀ ਸ਼ੋਕ ਦਾ ਐਲਾਨ ਕੀਤਾ ਗਿਆ ਹੈ। ਅੱਜ ਸਵੇਰੇ 11 ਵਜੇ ਕੇਂਦਰੀ ਕੈਬਨਿਟ ਦੀ ਮੀਟਿੰਗ ਹੋਵੇਗੀ, ਜਿਸ ਵਿੱਚ ਸਾਬਕਾ ਪ੍ਰਧਾਨ ਮੰਤਰੀ ਨੂੰ ਸ਼ਰਧਾਂਜਲੀ ਦਿੱਤੀ ਜਾਵੇਗਾ। ਕੇਂਦਰ ਸਰਕਾਰ ਵੱਲੋਂ ਸਾਰੇ ਸਰਕਾਰੀ ਪ੍ਰੋਗਰਾਮ ਰੱਦ ਕਰ ਦਿੱਤੇ ਗਏ ਹਨ।
ਜ਼ਿਕਰਯੋਗ ਹੈ ਕਿ ਵੀਰਵਾਰ ਦੀ ਸ਼ਾਮ ਨੂੰ ਡਾਕਟਰ ਮਨਮੋਹਨ ਸਿੰਘ ਨੂੰ ਏਮਜ਼ ਵਿਚ ਭਰਤੀ ਕਰਵਾਇਆ ਗਿਆ ਸੀ। ਏਮਜ਼ ਵਿੱਚ ਹੀ ਉਨ੍ਹਾਂ ਆਖਰੀ ਸ਼ਾਹ ਲਏ।