ਮੋਹਾਲੀ, 27 ਦਸੰਬਰ, ਦੇਸ਼ ਕਲਿਕ ਬਿਊਰੋ :
ਮੋਹਾਲੀ ‘ਚ ਪ੍ਰੇਮਿਕਾ ਦੇ ਨਵੇਂ ਦੋਸਤ ਨੂੰ ਉਸ ਦੇ ਪ੍ਰੇਮੀ ਨੇ ਗੋਲੀ ਮਾਰ ਦਿੱਤੀ। ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਿਆ। ਦੋਵਾਂ ਵਿਚਾਲੇ ਪਹਿਲਾਂ ਤਕਰਾਰ ਹੋਈ, ਜੋ ਹੱਥੋਪਾਈ ਤੱਕ ਪਹੁੰਚ ਗਈ। ਇਸ ਤੋਂ ਬਾਅਦ ਮੁਲਜ਼ਮ ਨੇ ਦੋ ਗੋਲੀਆਂ ਚਲਾਈਆਂ।
ਇਹ ਘਟਨਾ ਕੱਲ੍ਹ ਦੇਰ ਸ਼ਾਮ ਫੇਜ਼-4 ਦੇ ਮਦਨਪੁਰ ਚੌਕ ਨੇੜੇ ਸਥਿਤ ਪਾਰਕ ਵਿੱਚ ਵਾਪਰੀ। ਕਰਨ ਸ਼ਰਮਾ ਨਾਂ ਦੇ ਨੌਜਵਾਨ ਨੇ ਸੁਭਮ ਨਾਂ ਦੇ ਨੌਜਵਾਨ ’ਤੇ ਗੋਲੀਆਂ ਚਲਾ ਦਿੱਤੀਆਂ। ਜ਼ਖ਼ਮੀ ਸੁਭਮ ਨੂੰ ਸੈਕਟਰ-32 ਚੰਡੀਗੜ੍ਹ ਦੇ ਜੀਐਮਸੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।
ਪੁਲਸ ਮੁਤਾਬਕ ਸ਼ੁਭਮ ਦੇਰ ਰਾਤ ਆਪਣੀ ਪ੍ਰੇਮਿਕਾ ਨਾਲ ਪਾਰਕ ‘ਚ ਬੈਠਾ ਸੀ। ਇਸ ਦੌਰਾਨ ਕਰਨ ਸ਼ਰਮਾ ਉਥੇ ਪਹੁੰਚ ਗਿਆ ਅਤੇ ਲੜਕੀ ਨੂੰ ਪੁੱਛਿਆ ਕਿ ਉਹ ਸੁਭਮ ਨਾਲ ਕਿਉਂ ਬੈਠੀ ਹੈ।
Published on: ਦਸੰਬਰ 27, 2024 12:28 ਬਾਃ ਦੁਃ