ਮੋਹਾਲੀ ਵਿਖੇ ਕਮਰੇ ‘ਚ ਅੰਗੀਠੀ ਜਗਾ ਕੇ ਸੁੱਤੇ ਮਾਂ-ਪੁੱਤ ਦੀ ਮੌਤ, ਪਿਓ ਦੀ ਹਾਲਤ ਗੰਭੀਰ

ਪੰਜਾਬ

ਮੋਹਾਲੀ, 27 ਦਸੰਬਰ, ਦੇਸ਼ ਕਲਿਕ ਬਿਊਰੋ :
ਮੋਹਾਲੀ ‘ਚ ਅੰਗੀਠੀ ਜਗਾ ਕੇ ਬੰਦ ਕਮਰੇ ‘ਚ ਸੁੱਤੇ ਮਾਂ-ਪੁੱਤ ਦੀ ਦਮ ਘੁੱਟਣ ਨਾਲ ਮੌਤ ਹੋ ਗਈ, ਜਦਕਿ ਪਿਤਾ ਨੂੰ ਬੇਹੋਸ਼ੀ ਦੀ ਹਾਲਤ ‘ਚ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਜਿੱਥੇ ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।
ਇਹ ਘਟਨਾ 26-27 ਦਸੰਬਰ ਦੀ ਰਾਤ ਨੂੰ ਪੰਜਾਬ ਗ੍ਰੇਟਰ ਸੁਸਾਇਟੀ, ਨਿਊ ਚੰਡੀਗੜ੍ਹ ਵਿਖੇ ਵਾਪਰੀ। ਮਕਾਨ ਮਾਲਕ ਅਨੁਸਾਰ ਨੇਪਾਲ ਦਾ ਰਹਿਣ ਵਾਲਾ ਦੀਪਕ ਉਸ ਦੇ ਘਰ ਘਰੇਲੂ ਨੌਕਰ ਵਜੋਂ ਕੰਮ ਕਰਦਾ ਹੈ। ਦੀਪਕ ਆਪਣੀ ਪਤਨੀ ਪਰਸ਼ੂਪਤੀ ਅਤੇ ਡੇਢ ਸਾਲ ਦੇ ਬੇਟੇ ਨਾਲ ਘਰ ਦੇ ਨੌਕਰ ਕੁਆਟਰ ‘ਚ ਰਹਿੰਦਾ ਸੀ।
ਦੀਪਕ ਆਪਣੀ ਪਤਨੀ ਅਤੇ ਬੱਚੇ ਨਾਲ ਸੌਂ ਗਿਆ ਅਤੇ ਠੰਢ ਤੋਂ ਬਚਣ ਲਈ ਕਮਰੇ ਵਿੱਚ ਅੰਗੀਠੀ ਜਗਾ ਦਿੱਤੀ। ਦੇਰ ਰਾਤ ਜਦੋਂ ਉਸ ਨੂੰ ਸਾਹ ਲੈਣ ਵਿੱਚ ਤਕਲੀਫ਼ ਹੋਣ ਲੱਗੀ ਤਾਂ ਦੀਪਕ ਨੇ ਆਪਣੀ ਪਤਨੀ ਅਤੇ ਬੱਚੇ ਨੂੰ ਜਗਾਉਣ ਦੀ ਕੋਸ਼ਿਸ਼ ਕੀਤੀ ਪਰ ਦੋਵੇਂ ਬੇਹੋਸ਼ ਪਏ ਸਨ। ਇਸ ਦੌਰਾਨ ਪੂਰੇ ਕਮਰੇ ‘ਚ ਧੂੰਆਂ ਫੈਲ ਗਿਆ, ਜਿਸ ਕਾਰਨ ਦੀਪਕ ਵੀ ਬੇਹੋਸ਼ ਹੋ ਗਿਆ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।