ਅੰਮ੍ਰਿਤਸਰ, 28 ਦਸੰਬਰ, ਦੇਸ਼ ਕਲਿਕ ਬਿਊਰੋ :
ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC) ਅੰਮ੍ਰਿਤਸਰ ਨੇ ਪੁਲਿਸ ਸਟੇਸ਼ਨ ਇਸਲਾਮਾਬਾਦ ‘ਤੇ ਹੈਂਡ ਗ੍ਰੇਨੇਡ ਸੁੱਟਣ ਵਾਲੇ ਦੋ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮਾਂ ਦੀ ਗ੍ਰਿਫ਼ਤਾਰੀ ਨਾਲ ਨਾਰਕੋ-ਟੈਰਰ ਮਾਡਿਊਲ ਦਾ ਪਰਦਾਫਾਸ਼ ਹੋਇਆ ਹੈ।
ਇਹ ਮਾਡਿਊਲ ਵਿਦੇਸ਼ਾਂ ਵਿੱਚ ਬੈਠੇ ਆਪਰੇਟਰਾਂ ਵੱਲੋਂ ਚਲਾਇਆ ਜਾ ਰਿਹਾ ਸੀ। ਮੁਲਜ਼ਮਾਂ ਨੇ 17 ਦਸੰਬਰ 2024 ਨੂੰ ਗ੍ਰਨੇਡ ਹਮਲਾ ਕੀਤਾ ਸੀ।ਜਾਣਕਾਰੀ ਦਿੰਦਿਆਂ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੁਲਿਸ ਨੇ ਇਸ ਮਾਮਲੇ ਵਿੱਚ ਦੋ ਮੁਲਜ਼ਮਾਂ ਗੁਰਜੀਤ ਸਿੰਘ (ਵਾਸੀ ਡਾਂਡੇ, ਅੰਮ੍ਰਿਤਸਰ ਦਿਹਾਤੀ) ਅਤੇ ਬਲਜੀਤ ਸਿੰਘ (ਵਾਸੀ ਛੱਪਾ, ਤਰਨਤਾਰਨ) ਨੂੰ ਗ੍ਰਿਫ਼ਤਾਰ ਕੀਤਾ ਹੈ।
ਇਹ ਦੋਵੇਂ ਮੁਲਜ਼ਮ ਨਾ ਸਿਰਫ ਇਸ ਹਮਲੇ ‘ਚ ਸ਼ਾਮਲ ਸਨ, ਸਗੋਂ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਰਾਹੀਂ ਦੇਸ਼ ‘ਚ ਅੱਤਵਾਦੀ ਗਤੀਵਿਧੀਆਂ ਚਲਾਉਂਦੇ ਸਨ। ਹੁਣ ਤੱਕ ਦੀ ਜਾਂਚ ‘ਚ ਪੁਲਿਸ ਨੇ ਇਨ੍ਹਾਂ ਮੁਲਜ਼ਮਾਂ ਕੋਲੋਂ 1.4 ਕਿਲੋ ਹੈਰੋਇਨ, 1 ਹੈਂਡ ਗ੍ਰਨੇਡ ਅਤੇ 2 ਪਿਸਤੌਲ ਬਰਾਮਦ ਕੀਤੇ ਹਨ।
ਪੁਲਿਸ ਸਟੇਸ਼ਨ ਇਸਲਾਮਾਬਾਦ ‘ਤੇ ਹੈਂਡ ਗ੍ਰੇਨੇਡ ਸੁੱਟਣ ਵਾਲੇ ਦੋ ਬਦਮਾਸ਼ ਗ੍ਰਿਫਤਾਰ, 1.4 ਕਿਲੋ ਹੈਰੋਇਨ, 1 ਹੈਂਡ ਗ੍ਰਨੇਡ ਤੇ 2 ਪਿਸਤੌਲ ਬਰਾਮਦ