ਫ਼ਰੀਦਕੋਟ, 28 ਦਸੰਬਰ, ਦੇਸ਼ ਕਲਿਕ ਬਿਊਰੋ :
ਫਰੀਦਕੋਟ ਜ਼ਿਲ੍ਹੇ ਦੇ ਕਸਬਾ ਜੈਤੋ ਵਿੱਚ ਸ਼ੁੱਕਰਵਾਰ ਦੇਰ ਸ਼ਾਮ ਮੀਂਹ ਕਾਰਨ ਇੱਕ ਮਕਾਨ ਦੀ ਛੱਤ ਡਿੱਗਣ ਕਾਰਨ ਇੱਕ ਮਾਂ-ਪੁੱਤ ਗੰਭੀਰ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਪਹਿਲਾਂ ਜੈਤੋ ਦੇ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਅਤੇ ਇੱਥੋਂ ਉਨ੍ਹਾਂ ਨੂੰ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਹਸਪਤਾਲ ਫਰੀਦਕੋਟ ਲਈ ਰੈਫਰ ਕੀਤਾ ਗਿਆ ਹੈ।
ਜਾਣਕਾਰੀ ਅਨੁਸਾਰ ਸ਼ੁੱਕਰਵਾਰ ਦੇਰ ਸ਼ਾਮ ਪਏ ਮੀਂਹ ਕਾਰਨ ਜੈਤੋ ਦੇ ਕੋਠੇ ਦਿਹਾਤੀ ਇਲਾਕੇ ‘ਚ ਇਕ ਘਰ ਦੇ ਕਮਰੇ ਦੀ ਛੱਤ ਡਿੱਗ ਗਈ ਅਤੇ ਕਮਰੇ ‘ਚ ਬੈਠੇ ਮਾਂ-ਪੁੱਤ ਮਲਬੇ ਹੇਠਾਂ ਦੱਬ ਗਏ।
ਸੂਚਨਾ ਮਿਲਦੇ ਹੀ ਸਮਾਜ ਸੇਵੀ ਸੰਸਥਾ ਚੜ੍ਹਦੀ ਕਲਾ ਵੈਲਫੇਅਰ ਸੇਵਾ ਸੁਸਾਇਟੀ ਦੇ ਮੁਖੀ ਮੀਤ ਸਿੰਘ ਮੀਤਾ ਆਪਣੇ ਸਾਥੀਆਂ ਸਮੇਤ ਐਂਬੂਲੈਂਸ ਵਿੱਚ ਮੌਕੇ ’ਤੇ ਪੁੱਜੇ ਅਤੇ ਮਾਂ-ਪੁੱਤ ਨੂੰ ਮਲਬੇ ਹੇਠੋਂ ਬਾਹਰ ਕੱਢ ਕੇ ਹਸਪਤਾਲ ਦਾਖਲ ਕਰਵਾਇਆ।
ਪੰਜਾਬ ‘ਚ ਮੀਂਹ ਕਾਰਨ ਮਕਾਨ ਦੀ ਛੱਤ ਡਿੱਗੀ, ਮਾਂ-ਪੁੱਤ ਗੰਭੀਰ ਜ਼ਖ਼ਮੀ