ਲੁਧਿਆਣਾ, 28 ਦਸੰਬਰ, ਦੇਸ਼ ਕਲਿਕ ਬਿਊਰੋ :
ਲੁਧਿਆਣਾ ‘ਚ ਇਕ ਔਰਤ ਪਾਣੀ ਦੀ ਟੈਂਕੀ ‘ਤੇ ਚੜ੍ਹ ਗਈ। ਉਥੋਂ ਉਸ ਨੇ ਆਪਣਾ ਦਰਦ ਬਿਆਨ ਕਰਨਾ ਸ਼ੁਰੂ ਕੀਤਾ। ਗਿੱਲ ਚੌਕ ਨੇੜੇ ਪਾਣੀ ਵਾਲੀ ਟੈਂਕੀ ’ਤੇ ਚੜ੍ਹੀ ਔਰਤ ਨੇ ਦੱਸਿਆ ਕਿ ਪੁਲੀਸ ਉਸ ਦੀ ਗੱਲ ਨਹੀਂ ਸੁਣ ਰਹੀ ਜਿਸ ਕਾਰਨ ਉਹ ਪਰੇਸ਼ਾਨ ਹੋ ਕੇ ਆਪਣੀ ਜਾਨ ਦੇਣ ਲਈ ਪਾਣੀ ਵਾਲੀ ਟੈਂਕੀ ’ਤੇ ਚੜ੍ਹ ਗਈ ਹੈ।
ਪੂਜਾ ਨੇ ਦੱਸਿਆ ਕਿ ਕਰੀਬ 3 ਦਿਨ ਪਹਿਲਾਂ ਇਲਾਕੇ ਦੇ ਇਕ ਡਾਕਟਰ ਨੇ ਉਸ ਨਾਲ ਛੇੜਛਾੜ ਕੀਤੀ ਸੀ। ਇਲਾਕੇ ਦੇ ਲੋਕਾਂ ਨੇ ਡਾਕਟਰ ਖਿਲਾਫ ਰੋਸ ਪ੍ਰਦਰਸ਼ਨ ਵੀ ਕੀਤਾ ਸੀ। ਪਰ ਥਾਣਾ ਸ਼ਿਮਲਾਪੁਰੀ ਦੀ ਪੁਲੀਸ ਨੇ ਉਸ ਤੇ ਉਸ ਦੇ ਪਰਿਵਾਰ ਖ਼ਿਲਾਫ਼ ਹੀ ਕੇਸ ਦਰਜ ਕਰ ਲਿਆ।
ਪੂਜਾ ਦੀ ਸਹੇਲੀ ਰਜਨੀ ਬਾਲਾ ਨੇ ਦੱਸਿਆ ਕਿ ਉਹ ਕਈ ਵਾਰ ਥਾਣੇ ਜਾ ਚੁੱਕੇ ਹਨ ਪਰ ਪੁਲੀਸ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਕਰ ਰਹੀ, ਜਿਸ ਕਾਰਨ ਅੱਜ ਉਸ ਦੀ ਸਹੇਲੀ ਨੂੰ ਟੈਂਕੀ ’ਤੇ ਚੜ੍ਹਨ ਲਈ ਮਜਬੂਰ ਹੋਣਾ ਪਿਆ।
ਲੁਧਿਆਣਾ ਵਿਖੇ ਡਾਕਟਰ ‘ਤੇ ਛੇੜਛਾੜ ਦੇ ਦੋਸ਼ ਲਗਾਉਂਦਿਆਂ ਔਰਤ ਪਾਣੀ ਵਾਲੀ ਟੈਂਕੀ ‘ਤੇ ਚੜ੍ਹੀ