ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ

ਪੰਜਾਬ ਰਾਸ਼ਟਰੀ

ਰਾਸ਼ਟਰਪਤੀ ਮੁਰਮੂ, ਪ੍ਰਧਾਨ ਮੰਤਰੀ ਮੋਦੀ, ਰੱਖਿਆ ਮੰਤਰੀ ਰਾਜਨਾਥ ਵਿਦਾਈ ਦੇਣ ਪਹੁੰਚੇ
ਨਵੀਂ ਦਿੱਲੀ, 28 ਦਸੰਬਰ, ਦੇਸ਼ ਕਲਿਕ ਬਿਊਰੋ :
ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦਾ ਅੰਤਿਮ ਸਸਕਾਰ ਸਰਕਾਰੀ ਸਨਮਾਨਾਂ ਨਾਲ ਕਰ ਦਿੱਤਾ ਗਿਆ ਹੈ। ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਫੌਜ ਦੀ ਤੋਪ ਗੱਡੀ ਰਾਹੀਂ ਦਿੱਲੀ ਦੇ ਨਿਗਮਬੋਧ ਘਾਟ ਲਿਆਂਦਾ ਗਿਆ। ਇੱਥੇ ਤਿੰਨੋਂ ਫ਼ੌਜਾਂ ਨੇ ਉਨ੍ਹਾਂ ਨੂੰ ਸਲਾਮੀ ਦਿੱਤੀ। ਇਸ ਤੋਂ ਬਾਅਦ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਦੀ ਰਸਮ ਅਦਾ ਕੀਤੀ ਗਈ।
ਇਸ ਮੌਕੇ ਉਨ੍ਹਾਂ ਦੀ ਪਤਨੀ ਤੇ ਤਿੰਨੋਂ ਬੇਟੀਆਂ ਮੌਜੂਦ ਸਨ।ਸੋਨੀਆ, ਪ੍ਰਿਅੰਕਾ, ਰਾਹੁਲ ਅਤੇ ਸੀਨੀਅਰ ਕਾਂਗਰਸ ਨੇਤਾਵਾਂ ਨੇ ਨਿਗਮਬੋਧ ਘਾਟ ‘ਤੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ। ਰਾਸ਼ਟਰਪਤੀ ਮੁਰਮੂ, ਪ੍ਰਧਾਨ ਮੰਤਰੀ ਮੋਦੀ, ਰੱਖਿਆ ਮੰਤਰੀ ਰਾਜਨਾਥ ਵੀ ਉਨ੍ਹਾਂ ਨੂੰ ਵਿਦਾਈ ਦੇਣ ਪਹੁੰਚੇ।
ਸਸਕਾਰ ਮੌਕੇ ਮਨਮੋਹਨ ਸਿੰਘ ਨੂੰ ਉਨ੍ਹਾਂ ਦੀ ਮਨਪਸੰਦ ਨੀਲੀ ਪੱਗ ਬੰਨ੍ਹੀ ਗਈ। ਕੈਂਬਰਿਜ ਯੂਨੀਵਰਸਿਟੀ ਨੂੰ ਯਾਦ ਕਰਨ ਲਈ ਉਨ੍ਹਾਂਵਨੇ ਇਸ ਦੇ ਇੱਕ ਰੰਗ ਨੂੰ ਆਪਣੀ ਪੱਗ ਦਾ ਸਿਗਨੇਚਰ ਰੰਗ ਬਣਾ ਲਿਆ ਸੀ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।