ਚੰਡੀਗੜ੍ਹ, 28 ਦਸੰਬਰ, ਦੇਸ਼ ਕਲਿਕ ਬਿਊਰੋ :
ਹਰਿਆਣਾ ‘ਚ ਸਰਕਾਰ ਨੇ ਦੋ ਦਿਨਾਂ ਤੋਂ ਪਏ ਮੀਂਹ ਅਤੇ ਗੜੇਮਾਰੀ ਕਾਰਨ ਹੋਏ ਫਸਲਾਂ ਦੇ ਨੁਕਸਾਨ ਦੀ ਰਿਪੋਰਟ ਮੰਗੀ ਹੈ। ਸੀਐਮ ਨਾਇਬ ਸੈਣੀ ਨੇ ਅੱਜ ਸ਼ਨੀਵਾਰ ਨੂੰ ਕੈਬਨਿਟ ਮੀਟਿੰਗ ਤੋਂ ਬਾਅਦ ਕਿਹਾ ਕਿ ਇਸ ਸਬੰਧ ਵਿੱਚ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਹੁਕਮ ਜਾਰੀ ਕਰ ਦਿੱਤੇ ਗਏ ਹਨ। ਜਿਨ੍ਹਾਂ ਕਿਸਾਨਾਂ ਕੋਲ ਬੀਮਾ ਹੈ, ਉਨ੍ਹਾਂ ਨੂੰ ਕੰਪਨੀ ਤੋਂ ਕਲੇਮ ਮਿਲਣਗੇ। ਜਿਨ੍ਹਾਂ ਦਾ ਬੀਮਾ ਨਹੀਂ ਹੋਵੇਗਾ ਉਨ੍ਹਾਂ ਨੂੰ ਸਰਕਾਰ ਤੋਂ ਮੁਆਵਜ਼ਾ ਮਿਲੇਗਾ।
ਦੱਸ ਦੇਈਏ ਕਿ ਸ਼ੁੱਕਰਵਾਰ ਨੂੰ ਹੋਈ ਗੜੇਮਾਰੀ ਕਾਰਨ ਹਿਸਾਰ ਅਤੇ ਫਤਿਹਾਬਾਦ ਦੇ 63 ਪਿੰਡਾਂ ‘ਚ ਸਬਜ਼ੀਆਂ, ਸਰ੍ਹੋਂ ਅਤੇ ਛੋਲਿਆਂ ਦੀ ਫਸਲ ਤਬਾਹ ਹੋ ਗਈ ਸੀ। ਇਸ ਤੋਂ ਇਲਾਵਾ ਰੇਵਾੜੀ, ਕੈਥਲ ਅਤੇ ਮਹਿੰਦਰਗੜ੍ਹ ‘ਚ ਕਈ ਥਾਵਾਂ ‘ਤੇ ਗੜੇਮਾਰੀ ਕਾਰਨ ਫਸਲਾਂ ਦਾ ਨੁਕਸਾਨ ਹੋਇਆ ਹੈ।
ਸੂਬਾ ਸਰਕਾਰ ਨੇ ਮੀਂਹ ਤੇ ਗੜੇਮਾਰੀ ਕਾਰਨ ਹੋਏ ਫਸਲਾਂ ਦੇ ਨੁਕਸਾਨ ਦੀ ਰਿਪੋਰਟ ਮੰਗੀ