ਚੰਡੀਗੜ੍ਹ, 28 ਦਸੰਬਰ, ਦੇਸ਼ ਕਲਿਕ ਬਿਊਰੋ :
ਬਠਿੰਡਾ ਜ਼ਿਲ੍ਹੇ ਦੇ ਤਲਵੰਡੀ ਸਾਬੋ ਵਿੱਚ ਸ਼ੁੱਕਰਵਾਰ ਨੂੰ ਇੱਕ ਨਿੱਜੀ ਕੰਪਨੀ ਦੀ ਬੱਸ ਬੇਕਾਬੂ ਹੋ ਕੇ ਨਾਲੇ ਵਿੱਚ ਜਾ ਡਿੱਗੀ। ਜਿਸ ‘ਚ ਡਰਾਈਵਰ ਸਮੇਤ 8 ਲੋਕਾਂ ਦੀ ਮੌਤ ਹੋ ਗਈ, ਜਦਕਿ 24 ਤੋਂ ਵੱਧ ਲੋਕ ਜ਼ਖਮੀ ਹੋ ਗਏ। ਮਰਨ ਵਾਲਿਆਂ ਵਿਚ 2 ਸਾਲਾ ਬੱਚੀ ਅਤੇ ਉਸ ਦੀ ਮਾਂ ਵੀ ਸ਼ਾਮਲ ਹੈ।
ਇਸ ਹਾਦਸੇ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਵਿੱਤੀ ਸਹਾਇਤਾ ਦਾ ਐਲਾਨ ਕੀਤਾ ਗਿਆ ਹੈ। ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ‘ਚੋਂ ਮ੍ਰਿਤਕਾਂ ਦੇ ਰਿਸ਼ਤੇਦਾਰਾਂ ਨੂੰ 2 ਲੱਖ ਰੁਪਏ ਅਤੇ ਜ਼ਖਮੀਆਂ ਨੂੰ 50 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ।
Published on: ਦਸੰਬਰ 28, 2024 9:01 ਪੂਃ ਦੁਃ