ਗਾਂਧੀਨਗਰ, 29 ਦਸੰਬਰ, ਦੇਸ਼ ਕਲਿਕ ਬਿਊਰੋ :
ਗੁਜਰਾਤ ਦੇ ਭਰੂਚ ਜ਼ਿਲ੍ਹੇ ਵਿੱਚ ਐਤਵਾਰ ਸਵੇਰੇ ਇੱਕ ਕੈਮੀਕਲ ਪਲਾਂਟ ਵਿੱਚ ਗੈਸ ਲੀਕ ਹੋਣ ਕਾਰਨ ਚਾਰ ਮਜ਼ਦੂਰਾਂ ਦੀ ਮੌਤ ਹੋ ਗਈ। ਇਹ ਹਾਦਸਾ ਦਹੇਜ ਸਥਿਤ ਗੁਜਰਾਤ ਫਲੋਰੋਕੈਮੀਕਲਸ ਲਿਮਟਿਡ (ਜੀਐਫਐਲ) ਦੇ ਸੀਐਮਐਸ ਪਲਾਂਟ ਵਿੱਚ ਵਾਲਵ ਲੀਕ ਹੋਣ ਕਾਰਨ ਵਾਪਰਿਆ। ਹਾਦਸੇ ਦਾ ਸ਼ਿਕਾਰ ਹੋਏ ਮਜ਼ਦੂਰਾਂ ਨੂੰ ਨਿੱਜੀ ਹਸਪਤਾਲ ਲਿਜਾਇਆ ਗਿਆ, ਜਿੱਥੇ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ।
ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ ‘ਤੇ ਪਹੁੰਚ ਗਈ। ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਗੁਜਰਾਤ ਦੇ ਇੱਕ ਕੈਮੀਕਲ ਪਲਾਂਟ ‘ਚ ਗੈਸ ਲੀਕ ਹੋਣ ਕਾਰਨ ਚਾਰ ਮਜ਼ਦੂਰਾਂ ਦੀ ਮੌਤ