ਪੰਜਾਬ ਪੁਲਸ ਨੂੰ ਮਿਲੀ ਵੱਡੀ ਸਫਲਤਾ, 5 ਗੈਂਗਸਟਰ ਹਥਿਆਰਾਂ ਸਮੇਤ ਗ੍ਰਿਫ਼ਤਾਰ

ਪੰਜਾਬ

ਤਰਨਤਾਰਨ, 29 ਦਸੰਬਰ, ਦੇਸ਼ ਕਲਿਕ ਬਿਊਰੋ :
ਤਰਨਤਾਰਨ ਪੁਲਿਸ ਨੇ ਗੈਂਗਸਟਰ ਜੱਗੂ ਭਗਵਾਨਪੁਰੀਆ ਅਤੇ ਅੰਮ੍ਰਿਤਪਾਲ ਸਿੰਘ ਉਰਫ਼ ਅੰਮ੍ਰਿਤ ਬੱਲ ਦੇ 5 ਸਾਥੀ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਿਨ੍ਹਾਂ ਕੋਲੋਂ 4 ਦੇ ਕਰੀਬ ਨਜਾਇਜ਼ ਹਥਿਆਰ ਬਰਾਮਦ ਹੋਏ ਹਨ। ਖਾਸ ਗੱਲ ਇਹ ਹੈ ਕਿ ਉਕਤ ਹਥਿਆਰਾਂ ਵਿਚੋਂ ਇਕ ਹਥਿਆਰ 9 ਐਮਐਮ ਅਮਰੀਕਾ ਦਾ ਬਣਿਆ ਹੋਇਆ ਹੈ। ਪੁਲਸ ਨੇ ਸਾਰੇ ਗੈਂਗਸਟਰਾਂ ਨੂੰ ਰਿਮਾਂਡ ‘ਤੇ ਲੈ ਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ।
ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਉਹ ਟਾਰਗੇਟ ਕਿਲਿੰਗ ਨੂੰ ਅੰਜਾਮ ਦੇਣਾ ਚਾਹੁੰਦੇ ਸਨ। ਪਰ ਇਸ ਤੋਂ ਪਹਿਲਾਂ ਹੀ ਪੰਜਾਬ ਪੁਲਿਸ ਦੀ ਟੀਮ ਨੇ ਪੰਜ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ। ਤਰਨਤਾਰਨ ਇਲਾਕੇ ‘ਚ ਇੱਕ ਗੈਂਗ ਵੱਲੋਂ ਹਾਲ ਹੀ ‘ਚ ਕੀਤੀ ਗਈ ਟਾਰਗੇਟ ਕਿਲਿੰਗ ‘ਚ ਸ਼ਾਮਲ ਸ਼ੂਟਰ ਬਾਰੇ ਅਹਿਮ ਜਾਣਕਾਰੀ ਸਾਹਮਣੇ ਆਈ ਹੈ।
ਪੁਲਸ ਨੂੰ ਦਿੱਤੀ ਸੂਚਨਾ ਦੇ ਆਧਾਰ ‘ਤੇ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਪਤਾ ਲੱਗ ਸਕੇ ਕਿ ਜੱਗੂ ਦੇ ਹੋਰ ਕਿੰਨੇ ਸਾਥੀ ਉਕਤ ਇਲਾਕੇ ਵਿੱਚ ਸਰਗਰਮ ਹਨ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।