ਪੰਜਾਬ ਬੰਦ ਭਲਕੇ, ਦੇਖੋ ਕੀ ਰਹੇਗਾ ਬੰਦ ਤੇ ਕੀ ਰਹੇਗਾ ਖੁੱਲ੍ਹਾ

ਪੰਜਾਬ

ਸਰਕਾਰੀ ਦਫ਼ਤਰ ਵੀ ਹੋਣਗੇ ਬੰਦ : ਕਿਸਾਨ ਯੂਨੀਅਨ

ਸ਼ੰਭੂ, 29 ਦਸੰਬਰ, ਦੇਸ਼ ਕਲਿੱਕ ਬਿਓਰੋ :

ਕਿਸਾਨਾਂ ਮੰਗਾਂ ਨੂੰ ਲੈ ਕੇ ਚੱਲ੍ਹ ਰਹੇ ਸੰਘਰਸ਼ ਦੇ ਤਹਿਤ ਕਿਸਾਨ ਯੂਨੀਅਨਾਂ ਵੱਲੋਂ ਭਲਕੇ 30 ਦਸੰਬਰ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ। ਸੋਮਵਾਰ ਨੂੰ ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ ਪੰਜਾਬ ਬੰਦ ਦਾ ਐਲਾਨ ਕੀਤਾ ਗਿਆ ਹੈ। ਕਿਸਾਨਾਂ ਵੱਲੋਂ ਸੱਦਾ ਦਿੱਤਾ ਗਿਆ ਹੈ ਕਿ ਭਲਕੇ ਕਿਸਾਨ ਨਾ ਤਾਂ ਸਬਜ਼ੀਆਂ ਲੈ ਕੇ ਆਉਣਗੇ ਅਤੇ ਨਾ ਹੀ ਕੋਈ ਦੁੱਧ ਦੇਣ ਵਾਲਾ ਦੁੱਧ ਦੇਣ ਲਈ ਸ਼ਹਿਰ ਜਾਵੇਗਾ। ਸਾਰੀਆਂ ਦੁਕਾਨਾਂ ਵੀ ਬੰਦ ਰੱਖਣ ਦਾ ਸੱਦਾ ਦਿੱਤਾ ਗਿਆ ਹੈ। ਇਸ ਬੰਦ ਦੌਰਾਨ ਪੈਟਰੋਲ ਪੰਪ ਅਤੇ ਗੈਸ ਏਜੰਸੀਆਂ, ਰੇਲ ਸੇਵਾਵਾਂ ਅਤੇ ਸੜਕੀ ਆਵਾਜਾਈ ਪੂਰੀ ਤਰ੍ਹਾਂ ਠੱਪ ਰਹੇਗੀ। ਇਸ ਸਮੇਂ ਦੌਰਾਨ, ਸਿਰਫ ਐਮਰਜੈਂਸੀ ਸੇਵਾਵਾਂ ਬਹਾਲ ਕੀਤੀਆਂ ਜਾਣਗੀਆਂ ਜਿਵੇਂ ਮੈਡੀਕਲ ਸੇਵਾਵਾਂ, ਵਿਆਹ ਪ੍ਰੋਗਰਾਮ, ਹਵਾਈ ਅੱਡੇ ਜਾਣਾ ਆਦਿ। ਇਸ ਦੇ ਨਾਲ ਹੀ ਜੇਕਰ ਕਿਸੇ ਦੀ ਅਹਿਮ ਇੰਟਰਵਿਊ ਹੈ ਤਾਂ ਉਸ ਨੂੰ ਰੋਕਿਆ ਨਹੀਂ ਜਾਵੇਗਾ।

ਇਹ ਵੀ ਪੜ੍ਹੋ : 3500 ਚੂਹੀਆਂ ਤੇ 150 ਚੂਹੇ ਚੋਰੀ, ਮਾਮਲਾ ਦਰਜ, ਇਕ ਗ੍ਰਿਫਤਾਰ

ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ ਪੂਰਾ ਪੰਜਾਬ ਬੰਦ ਰਹੇਗਾ। ਇਸ ਬੰਦ ਨੂੰ ਸਮੂਹ ਦੁਕਾਨਦਾਰਾਂ, ਵਿਦਿਆਰਥੀ ਯੂਨੀਅਨ, ਵਪਾਰੀਆਂ, ਟਰਾਂਸਪੋਰਟਰਾਂ, ਕਿਸਾਨਾਂ ਅਤੇ ਆਮ ਲੋਕਾਂ ਦਾ ਭਰਪੂਰ ਸਮਰਥਨ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਸਾਰਿਆਂ ਨੂੰ ਇਸ ਬੰਦ ਦਾ ਸਮਰਥਨ ਕਰਨ ਦੀ ਅਪੀਲ ਕਰਦੇ ਹਨ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।