ਚੋਣ ਕਮਿਸ਼ਨ ਨੂੰ ਕੀਤੀ ਸ਼ਿਕਾਇਤ
ਨਵੀਂ ਦਿੱਲੀ, 29 ਦਸੰਬਰ, ਦੇਸ਼ ਕਲਿਕ ਬਿਊਰੋ :
ਜਿਵੇਂ-ਜਿਵੇਂ ਦਿੱਲੀ ਵਿਧਾਨ ਸਭਾ ਚੋਣਾਂ ਨੇੜੇ ਆ ਰਹੀਆਂ ਹਨ, ਆਮ ਆਦਮੀ ਪਾਰਟੀ ਅਤੇ ਭਾਜਪਾ ਇੱਕ ਦੂਜੇ ‘ਤੇ ਵੋਟਰਾਂ ਦੀ ਗਿਣਤੀ ਵਿੱਚ ਬੇਨਿਯਮੀਆਂ ਦੇ ਦੋਸ਼ ਲਗਾ ਰਹੀਆਂ ਹਨ। ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਐਤਵਾਰ ਨੂੰ ਪ੍ਰੈੱਸ ਕਾਨਫਰੰਸ ਕੀਤੀ।
ਕੇਜਰੀਵਾਲ ਨੇ ਕਿਹਾ ਕਿ ਭਾਜਪਾ ਦੀ ਇਸ ਚੋਣ ‘ਚ ਫਰਜ਼ੀ ਵੋਟਿੰਗ ਕਰਵਾਉਣ ਦੀ ਯੋਜਨਾ ਹੈ।ਨਵੀਂ ਦਿੱਲੀ ਵਿਧਾਨ ਸਭਾ ਵਿੱਚ ਪਿਛਲੇ 15 ਦਿਨਾਂ ਵਿੱਚ ਅਚਾਨਕ 10 ਹਜ਼ਾਰ ਵੋਟਰਾਂ ਦਾ ਵਾਧਾ ਹੋਇਆ ਹੈ। ਅਸੀਂ ਇਸ ਦੀ ਸ਼ਿਕਾਇਤ ਚੋਣ ਕਮਿਸ਼ਨ ਨੂੰ ਵੀ ਕੀਤੀ ਹੈ।
ਕੇਜਰੀਵਾਲ ਨਵੀਂ ਦਿੱਲੀ ਵਿਧਾਨ ਸਭਾ ਸੀਟ ਤੋਂ ਚੋਣ ਲੜ ਰਹੇ ਹਨ। ਉਨ੍ਹਾਂ ਦੇ ਖਿਲਾਫ ਕਾਂਗਰਸ ਨੇ ਸੰਦੀਪ ਦੀਕਸ਼ਿਤ ਨੂੰ ਉਮੀਦਵਾਰ ਬਣਾਇਆ ਹੈ। ਜਦਕਿ ਭਾਜਪਾ ਨੇ ਅਜੇ ਤੱਕ ਕਿਸੇ ਉਮੀਦਵਾਰ ਦੇ ਨਾਂ ਦਾ ਐਲਾਨ ਨਹੀਂ ਕੀਤਾ ਹੈ।