ਸਮੂਹ ਦੁਕਾਨਦਾਰਾਂ ਤੇ ਰੇੜੀ ਫੜੀ ਵਾਲਿਆਂ ਨੂੰ ਬਜਾਰ ਬੰਦ ਰੱਖਣ ਦੀ ਕੀਤੀ ਅਪੀਲ
ਮੋਰਿੰਡਾ, 29 ਦਸੰਬਰ (ਭਟੋਆ)
ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਦੇ ਸੱਦੇ ‘ਤੇ ਖਨੌਰੀ ਬਾਰਡਰ ਤੇ ਮਰਨ ਵਰਤ ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਸਮਰਥਨ ਵਿੱਚ 30 ਦਸੰਬਰ ਨੂੰ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ‘ਤੇ ਪੰਜਾਬ ਬੰਦ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਖੋਸਾ ਦੇ ਆਗੂਆਂ ਵੱਲੋਂ ਸੂਬਾ ਮੀਤ ਪ੍ਰਧਾਨ ਜੁਝਾਰ ਸਿੰਘ ਅਤੇ ਜਿਲਾ ਰੂਪਨਗਰ ਦੇ ਪ੍ਰਧਾਨ ਜਸਪ੍ਰੀਤ ਸਿੰਘ ਦੀ ਅਗਵਾਈ ਵਿੱਚ ਮਰਿੰਡਾ ਵਿਖੇ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿੱਚ ਦੁਕਾਨਦਾਰਾਂ ਤੇ ਰੇਹੜੀ ਫੜ੍ਹੀ ਵਾਲਿਆਂ ਨੂੰ ਪੰਜਾਬ ਬੰਦ ਦੇ ਸਮਰਥਨ ਵਿੱਚ ਡਟਣ ਦਾ ਦੀ ਅਪੀਲ ਕੀਤੀ ਗਈ। ਇਸ ਮੌਕੇ ਤੇ ਸਬਾਈ ਮੀਤ ਪ੍ਰਧਾਨ ਜੁਝਾਰ ਸਿੰਘ ਅਤੇ ਜਿਲਾ ਪ੍ਰਧਾਨ ਜਸਪ੍ਰੀਤ ਸਿੰਘ ਅਤੇ ਸਾਥੀ ਕਿਸਾਨ ਆਗੂਆਂ ਨੇ ਹਰ ਇੱਕ ਦੁਕਾਨ ਤੇ ਜਾ ਕੇ ਦੁਕਾਨਦਾਰਾਂ ਨੂੰ ਕਿਸਾਨਾਂ ਮਜ਼ਦੂਰਾਂ ਦੁਕਾਨਦਾਰਾਂ ਅਤੇ ਛੋਟੇ ਵਪਾਰੀਆਂ ਦੇ ਹੱਕ ਵਿੱਚ ਉਹਨਾਂ ਦੀ ਖੁਸ਼ਹਾਲੀ ਲਈ ਖਨੌਰੀ ਬਾਰਡਰ ਉੱਤੇ ਕਿਸਾਨ ਨਾ ਵੱਲੋਂ ਦਿੱਤੇ ਜਾ ਰਹੇ ਧਰਨੇ ਨੂੰ ਲੈ ਕੇ ਕਿਹਾ ਕਿ ਜੇਕਰ ਸਾਰੇ ਵਰਗ ਇਕੱਠੇ ਹੋ ਕੇ ਨਹੀਂ ਚੱਲਣਗੇ ਤਾਂ ਕਾਰਪੋਰੇਟ ਘਰਾਣੇ ਹਰ ਤਰ੍ਹਾਂ ਦੇ ਕਾਰੋਬਾਰ ਤੇ ਪਕੜ ਜਮਾ ਲੈਣਗੇ ਜਿਸ ਨਾਲ ਲੋਕ ਪੰਜ ਰੁਪਏ ਵਾਲਾ ਪਿਆਜ ਜਾਂ 20 ਰੁਪਏ ਵਾਲਾ ਆਟਾ 150 ਰੁਪਏ ਜਾਂ ਇਸ ਤੋਂ ਵੱਧ ਰੇਟ ਉੱਤੇ ਖਰੀਦਣ ਲਈ ਮਜਬੂਰ ਹੋ ਜਾਣਗੇ।
ਕਿਸਾਨ ਆਗੂਆਂ ਨੇ ਦੱਸਿਆ ਕਿ ਉਹਨਾਂ ਵੱਲੋਂ ਵੱਲੋਂ ਵੱਖ-ਵੱਖ ਸ਼ਹਿਰਾਂ ਅਤੇ ਪਿੰਡਾਂ ਵਿੱਚ ਪ੍ਰਚਾਰ ਕਰਕੇ 30 ਦਸੰਬਰ ਦੇ ਤੰਦ ਨੂੰ ਸਫਲ ਬਣਾਉਣ ਦੀ ਅਪੀਲ ਕੀਤੀ ਗਈ ਹੈ। ਉਹਨਾਂ ਕਿਹਾ ਕਿ ਲੋਕਾਂ ਦੇ ਹੱਕਾਂ ਦੀ ਲੜਾਈ ਲੜਦਿਆਂ ਪਿਛਲੇ 11 ਮਹੀਨੇ ਤੋਂ ਖਨੌਰੀ ਵਿਖੇ ਮੋਰਚਾ ਲੱਗਾ ਹੋਇਆ ਹੈ ਅਤੇ ਹੁਣ ਸ.ਜਗਜੀਤ ਸਿੰਘ ਡੱਲੇਵਾਲ ਨੂੰ ਮਰਨ ਵਰਤ ‘ਤੇ ਬੈਠਿਆਂ ਅੱਜ 34 ਦਿਨ ਹੋ ਗਏ ਹਨ। ਪਰੰਤੂ ਕਾਰਪੋਰੇਟ ਘਰਾਣਿਆਂ ਦੀ ਰਖਵਾਲੀ ਕਰਨ ਵਾਲੀ ਕੇਂਦਰ ਸਰਕਾਰ ਕਿਸਾਨਾਂ ਦੀਆਂ ਮੰਗਾਂ ਸੁਣਨ ਲਈ ਰਾਜੀ ਹੀ ਨਹੀਂ। ਉਹਨਾਂ ਸਮੂਹ ਦੁਕਾਨਦਾਰਾਂ ਨੂੰ ਅਪੀਲ ਕੀਤੀ ਕਿ ਉਹ ਆਪੋ ਆਪਣੇ ਕਾਰੋਬਾਰ ਬੰਦ ਕਰਕੇ 30 ਦਸੰਬਰ ਨੂੰ ਭਾਗੋ ਮਾਜਰਾ ਖਰੜ ਟੋਲ ਪਲਾਜੇ ਤੇ ਕਿਸਾਨਾਂ ਦਾ ਸਾਥ ਦੇਕੇ ਲੋਕਾਂ ਦੇ ਹੱਕਾਂ ਦੀ ਰਾਖੀ ਲਈ ਲੜਦੇ ਸ. ਜਗਜੀਤ ਸਿੰਘ ਡੱਲੇਵਾਲ ਅਤੇ ਸਮੂਹ ਕਿਸਾਨਾਂ ਦਾ ਸਮਰਥਨ ਕਰੀਏ। ਇਸ ਮੌਕੇ ‘ਤੇ ਹੋਰਨਾਂ ਤੋਂ ਇਲਾਵਾ ਜੁਝਾਰ ਸਿੰਘ ਸੁਬਾਈ ਮੀਤ ਪ੍ਰਧਾਨ ਭਾਰਤੀ ਕਿਸਾਨੀ ਯੂਨੀਅਨ ਖੋਸਾ, ਜਸਪ੍ਰੀਤ ਸਿੰਘ ਜ਼ਿਲ੍ਹਾ ਪ੍ਰਧਾਨ ਬੀਕੇਯੂ ਖੋਸਾ, ਅਮਰਿੰਦਰ ਸਿੰਘ ਜਿਲਾ ਪ੍ਰਧਾਨ ਮੋਹਾਲੀ, ਵਰਿੰਦਰ ਸਿੰਘ ਬਲਾਕ ਪ੍ਰਧਾਨ ਖਮਾਣੋ ਅਮਨਦੀਪ ਸਿੰਘ ਸੀਨੀਅਰ ਮੀਤ ਪ੍ਰਧਾਨ ਮੋਹਾਲੀ, ਸੁਖਪਾਲ ਸਿੰਘ ਮੀਤ ਪ੍ਰਧਾਨ ਮੋਹਾਲੀ, ਹਕੀਕਤ ਸਿੰਘ ਖਰੜ, ਜਸਕੀਰਤ ਸਿੰਘ ਖਰੜ, ਟੋਨੀ ਹਸਨਪੁਰ, ਸੋਨੀ, ਦਲਜੀਤ ਸਿੰਘ, ਜਗਦੀਪ ਸਿੰਘ ਹਸਨਪੁਰ ਆਦਿ ਵੀ ਸ਼ਾਮਿਲ ਸਨ।