ਚੰਡੀਗੜ੍ਹ, 29 ਦਸੰਬਰ, ਦੇਸ਼ ਕਲਿਕ ਬਿਊਰੋ :
ਪੰਜਾਬ ਸਰਕਾਰ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਹਿਰਾਸਤੀ ਇੰਟਰਵਿਊ ਸਬੰਧੀ ਫ਼ਾਈਲ ਪਬਲਿਕ ਸਰਵਿਸ ਕਮਿਸ਼ਨ ਨੂੰ ਭੇਜ ਦਿੱਤੀ ਹੈ। ਜਿਸ ਨੂੰ ਉਸਨੇ ਸਵੀਕਾਰ ਕਰ ਲਿਆ ਹੈ। ਰਿਪੋਰਟ ਵਿੱਚ ਪੰਜਾਬ ਪੁਲੀਸ ਦੇ ਡੀਐਸਪੀ ਗੁਰਸ਼ੇਰ ਸਿੰਘ ਨੂੰ ਬਰਖ਼ਾਸਤ ਕਰਕੇ ਉਨ੍ਹਾਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਗਈ ਹੈ।ਸੂਬਾ ਸਰਕਾਰ ਨੇ ਹਾਈ ਕੋਰਟ ਵਿੱਚ ਹਲਫ਼ਨਾਮਾ ਦਾਇਰ ਕਰਕੇ ਕਿਹਾ ਸੀ ਕਿ ਗੁਰਸ਼ੇਰ ਸਿੰਘ ਨੂੰ ਬਰਖ਼ਾਸਤ ਕਰਨ ਦਾ ਕੰਮ ਸ਼ੁਰੂ ਹੋ ਗਿਆ ਹੈ। ਲਾਰੈਂਸ ਇੰਟਰਵਿਊ ਮਾਮਲੇ ‘ਚ ਹਾਈਕੋਰਟ ਨੇ ਹੇਠਲੇ ਅਧਿਕਾਰੀਆਂ ਖਿਲਾਫ ਕੀਤੀ ਗਈ ਕਾਰਵਾਈ ‘ਤੇ ਵੀ ਇਤਰਾਜ਼ ਜਤਾਇਆ ਸੀ ਅਤੇ ਸੂਬਾ ਸਰਕਾਰ ਨੂੰ ਝਾੜ ਪਾਈ ਸੀ।