ਲੁਧਿਆਣਾ ਵਿਖੇ TVS Showroom ‘ਚ ਲੱਗੀ ਭਿਆਨਕ ਅੱਗ, 50 ਇਲੈਕਟ੍ਰਿਕ ਸਕੂਟਰ ਸੜ ਕੇ ਸੁਆਹ

ਪੰਜਾਬ

ਲੁਧਿਆਣਾ, 29 ਦਸੰਬਰ, ਦੇਸ਼ ਕਲਿਕ ਬਿਊਰੋ :
ਲੁਧਿਆਣਾ ‘ਚ ਬਸਤੀ ਜੋਧੇਵਾਲ ਨੇੜੇ ਟੀਵੀਐਸ ਸ਼ੋਅਰੂਮ ਦੀ ਦੂਜੀ ਮੰਜ਼ਿਲ ‘ਤੇ ਅੱਜ ਤੜਕੇ 3:45 ਵਜੇ ਦੇ ਕਰੀਬ ਅਚਾਨਕ ਭਿਆਨਕ ਅੱਗ ਲੱਗ ਗਈ। ਅੱਗ ਇੰਨੀ ਫੈਲ ਗਈ ਕਿ 50 ਦੇ ਲਗਭਗ ਇਲੈਕਟ੍ਰਿਕ ਸਕੂਟਰ ਸੜ ਕੇ ਸੁਆਹ ਹੋ ਗਏ। ਅੱਗ ਲੱਗਣ ਦਾ ਪਤਾ ਲੱਗਦਿਆਂ ਹੀ ਆਸਪਾਸ ਰਹਿੰਦੇ ਲੋਕਾਂ ਨੇ ਤੁਰੰਤ ਫਾਇਰ ਬ੍ਰਿਗੇਡ ਅਤੇ ਸ਼ੋਅਰੂਮ ਮਾਲਕਾਂ ਨੂੰ ਸੂਚਿਤ ਕੀਤਾ।
ਕਰੀਬ ਸਾਢੇ 3 ਘੰਟੇ ਦੀ ਮੁਸ਼ੱਕਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ ਜਾ ਸਕਿਆ। ਸ਼ੁਰੂਆਤੀ ਜਾਂਚ ‘ਚ ਪਤਾ ਲੱਗਾ ਹੈ ਕਿ ਅੱਗ ਸ਼ਾਰਟ ਸਰਕਟ ਕਾਰਨ ਲੱਗੀ ਹੈ। ਇਕ ਚਸ਼ਮਦੀਦ ਨੇ ਦੱਸਿਆ ਕਿ ਸਵੇਰੇ ਜਦੋਂ ਅੱਗ ਲੱਗੀ ਤਾਂ ਸਭ ਤੋਂ ਪਹਿਲਾਂ ਨੇੜੇ ਦੇ ਪੈਟਰੋਲ ਪੰਪ ਮੁਲਾਜ਼ਮ ਨੇ ਸ਼ੋਰ ਮਚਾਇਆ।ਉਸ ਨੇ ਫਾਇਰ ਬ੍ਰਿਗੇਡ ਆਦਿ ਨੂੰ ਵੀ ਸੂਚਿਤ ਕੀਤਾ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।